ਵੱਡੀ ਖ਼ਬਰ : ਸ਼ਰਾਬ ਨੀਤੀ ਨਾਲ ਜੁੜੇ CBI ਮਾਮਲੇ ‘ਚ ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ CBI ਕੇਸ ਵਿੱਚ ਸ਼ੁੱਕਰਵਾਰ 13 ਅਗਸਤ ਨੂੰ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ CBI ਦੀ ਗ੍ਰਿਫਤਾਰੀ ਨੂੰ ਨਿਯਮਾਂ ਅਨੁਸਾਰ ਸਹੀ ਦੱਸਿਆ । ਹਾਲਾਂਕਿ, ਅਦਾਲਤ ਨੇ ਕਿਹਾ, ‘ਈਡੀ ਮਾਮਲੇ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣਾ ਨਿਆਂ ਨਾਲ ਧੋਖਾ ਹੋਵੇਗਾ। ਗ੍ਰਿਫਤਾਰੀ ਦੀ ਤਾਕਤ ਬਹੁਤ ਸੋਚ ਸਮਝ ਕੇ ਵਰਤੀ ਜਾਣੀ ਚਾਹੀਦੀ ਹੈ।
ਕੇਜਰੀਵਾਲ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਉਸ ਨੂੰ 21 ਮਾਰਚ ਨੂੰ ਸ਼ਰਾਬ ਨੀਤੀ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ 26 ਜੂਨ ਨੂੰ CBI ਨੇ ਉਸ ਨੂੰ ਜੇਲ੍ਹ ਤੋਂ ਹਿਰਾਸਤ ਵਿੱਚ ਲੈ ਲਿਆ।
ਇਹ ਵੀ ਪੜ੍ਹੋ : ਮੁਹਾਲੀ ਹਵਾਈ ਅੱਡੇ ‘ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ
177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ
ਦਿੱਲੀ ਦੇ ਮੁੱਖ ਮੰਤਰੀ ਨੇ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। 5 ਸਤੰਬਰ ਨੂੰ ਪਿਛਲੀ ਸੁਣਵਾਈ ‘ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੋ ਜਾਂਚ ਏਜੰਸੀਆਂ (ਈਡੀ ਅਤੇ ਸੀਬੀਆਈ) ਨੇ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜੇਕਰ ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਅੱਜ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਜਾਣਗੇ।