ਵੱਡੀ ਖਬਰ , ਪੁਲਿਸ ਨੇ ਡਰੱਗ ਤਸਕਰ ਬਿੱਲਾ ਹਵੇਲੀਆਂ ਨੂੰ ਕੀਤਾ ਗ੍ਰਿਫ਼ਤਾਰ , ਭੇਜਿਆ ਡਿਬਰੂਗੜ੍ਹ ਜੇਲ੍ਹ
ਪੰਜਾਬ ਪੁਲਿਸ ਨਸ਼ਾ ਤਸਕਰਾਂ ਉਤੇ ਕਾਬੂ ਪਾਉਣ ਲਈ ਲਗਾਤਾਰ ਚੌਕਸੀ ਵਰਤ ਰਹੀ ਹੈ ਤਾਂ ਜੋ ਪੰਜਾਬ ਵਿੱਚੋ ਨਸ਼ੇ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ | ਇਸੇ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੁਰਦਾਸਪੁਰ ਸ਼ਹਿਰ ਦੇ ਇਲਾਕੇ ਤੋਂ ਬਲਵਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
1992 ਤੋਂ ਨਸ਼ਾ ਤਸਕਰੀ ਵਿੱਚ ਸਰਗਰਮ
PITNDPS ਐਕਟ ਦੇ ਤਹਿਤ, ਇੱਕ ਆਦਤਨ ਅਪਰਾਧੀ ਨੂੰ ਇੱਕ ਸਾਲ ਦੀ ਮਿਆਦ ਲਈ ਬਿਨਾਂ ਜ਼ਮਾਨਤ ਦੇ ਨਿਵਾਰਕ ਹਿਰਾਸਤ ਵਿੱਚ ਰੱਖਿਆ ਜਾ ਸਕਦਾ ਹੈ। ਅਧਿਕਾਰੀ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਰਫ ਬਿੱਲਾ ਹਵੇਲੀਅਨ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।
ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਬਿੱਲਾ 1992 ਤੋਂ ਨਸ਼ਾ ਤਸਕਰੀ ਵਿੱਚ ਸਰਗਰਮ ਹੈ ਅਤੇ ਉਸ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰੀ ਗਰੋਹ ਨਾਲ “ਡੂੰਘੇ ਸਬੰਧ” ਹਨ। ਉਸ ਖਿਲਾਫ 10 ਤੋਂ ਵੱਧ ਨਸ਼ੇ ਦੇ ਮਾਮਲੇ ਦਰਜ ਹਨ।
ਡਿਬਰੂਗੜ੍ਹ ਜੇਲ੍ਹ ਵਿੱਚ ਜਾਵੇਗਾ ਰੱਖਿਆ
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਬਿੱਲਾ ਨੂੰ ਐਨਸੀਬੀ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਉਸ ਨੂੰ ਹਿਰਾਸਤ ਦੇ ਸਮੇਂ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।” ਬਿੱਲਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ 10 ਤੋਂ ਵੱਧ ਕੇਸ ਦਰਜ ਹਨ ਅਤੇ ਉਹ ਇਸ ਵੇਲੇ ਜ਼ਮਾਨਤ ’ਤੇ ਸੀ।
ਇਹ ਵੀ ਪੜ੍ਹੋ : ਰਾਮ ਰਹੀਮ ਦੇ ਸ਼ੋਸਲ ਮੀਡੀਆ ‘ਤੇ 5 ਕਰੋੜ ਫਾਲੋਅਰਸ, SGPC ਨੂੰ ਨਹੀਂ ਕਰਨਾ ਚਾਹੀਦਾ ਇਤਰਾਜ਼ : ਗਰੇਵਾਲ
ਬਿੱਲਾ ਹਵੇਲੀਆ ‘ਤੇ 15 ਕੇਸ ਦਰਜ
ਇਸ ਮੌਕੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕੀਤੀ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਹਵੇਲੀਆ ਨੂੰ ਸਾਂਝੇ ਆਪ੍ਰੇਸ਼ਨ ਤਹਿਤ ਡਿਬਰੂਗੜ੍ਹ ਜੇਲ੍ਹ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਿੱਲਾ ਹਵੇਲੀਆ ‘ਤੇ 15 ਕੇਸ ਦਰਜ ਹਨ, ਇਸ ਦੇ ਪਾਕਿਸਤਾਨ ‘ਚ ਸਰਹੱਦ ਪਾਰੋਂ ਨਸ਼ਾ ਤਸਕਰਾਂ ਨਾਲ ਸਬੰਧ ਹਨ। ਬਿੱਲਾ ਦੀ ਜਾਇਦਾਦ ਕੁਰਕ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ, ਕੁਝ ਹੋਰ ਨਸ਼ਾ ਤਸਕਰ ਵੀ ਹਨ, ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ।ਮੈਂ ਇਸ ਸਮੇਂ ਤੁਹਾਡੇ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਨਹੀਂ ਕਰ ਸਕਦਾ। ਪਰ ਫਿਲਹਾਲ ਮੈਂ ਇਹ ਕਹਿਣਾ ਚਾਹਾਂਗਾ ਕਿ ਉਨ੍ਹਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।