ਚੰਡੀਗੜ੍ਹ, 25 ਮਾਰਚ 2025- ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਐਮਪੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੁਲਿਸ ਰਿਮਾਂਡ ਇੱਕ ਵਾਰ ਫਿਰ ਵਧਾ ਦਿੱਤਾ ਗਿਆ ਹੈ।
ਨਾਰਨੌਲ ਦੀ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸਵਾਹ
ਕੁਝ ਦਿਨ ਪਹਿਲਾਂ ਕੋਟਕਪੂਰਾ ਤੋਂ ਗ੍ਰਿਫ਼ਤਾਰ ਕੀਤੇ ਗਏ ਹਰਜੀਤ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਭਗਵੰਤ ਸਿੰਘ, ਦਿਲਜੀਤ ਸਿੰਘ, ਬਸੰਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਮੰਗਲਵਾਰ ਸਵੇਰੇ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਮਨਪ੍ਰੀਤ ਕੌਰ ਨੇ ਮੁਲਜ਼ਮਾਂ ਨੂੰ 28 ਮਾਰਚ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮੁਲਜ਼ਮਾਂ ਨੂੰ ਕੁਝ ਦਿਨ ਪਹਿਲਾਂ ਅਜਨਾਲਾ ਥਾਣੇ ਦੀ ਪੁਲਿਸ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।
ਅੰਮ੍ਰਿਤਸਰ ਪੁਲਿਸ ਨੇ 21 ਮਾਰਚ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਇੱਥੇ ਲਿਆਂਦਾ
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਸਾਥੀਆਂ ਨੂੰ ਅੰਮ੍ਰਿਤਸਰ ਲਿਆਉਣ ਲਈ ਹਾਈਕੋਰਟ ਵਿੱਚ ਕੇਸ ਚੱਲ ਰਿਹਾ ਹੈ। ਜਿਸ ਦੀ ਸੁਣਵਾਈ ਵੀ 25 ਮਾਰਚ ਨੂੰ ਹੋਣੀ ਸੀ। ਅੰਮ੍ਰਿਤਸਰ ਪੁਲਿਸ ਨੇ 21 ਮਾਰਚ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਇੱਥੇ ਲਿਆਂਦਾ ਸੀ।