ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਮੰਗਿਆ ਜਵਾਬ || Punjab Update

0
38
Big news regarding the Panchayat elections, the High Court asked the government to reply within 1 hour

ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਮੰਗਿਆ ਜਵਾਬ

ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਹੈ। ਹਾਈਕੋਰਟ ਨੇ ਪੁੱਛਿਆ ਹੈ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ।

ਪੰਜਾਬ ਸਰਕਾਰ ਨੂੰ ਇੱਕ ਘੰਟੇ ਵਿੱਚ ਦੱਸਣ ਲਈ ਕਿਹਾ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਕੀਤੀ ਗਈ। ਹਾਈਕੋਰਟ ਨੇ ਇਸ ਨੂੰ ਅਰਾਜਕਤਾ ਅਤੇ ਜਮਹੂਰੀ ਪ੍ਰਕਿਰਿਆ ਦੀ ਉਲੰਘਣਾ ਕਿਹਾ।

ਹਾਈਕੋਰਟ ਹੁਕਮ ਕਰੇਗੀ ਜਾਰੀ

ਇੱਕ ਘੰਟੇ ਵਿਚ ਸਰਕਾਰ ਦੱਸੇ ਕਿ ਕੀ ਸਰਕਾਰ ਚੋਣ ਨੋਟੀਫਿਕੇਸ਼ਨ ਵਾਪਸ ਲੈ ਕੇ ਚੋਣਾਂ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਤਿਆਰ ਹੈ ਜਾਂ ਨਹੀਂ। ਨਹੀਂ ਤਾਂ ਹਾਈਕੋਰਟ ਹੁਕਮ ਜਾਰੀ ਕਰੇਗੀ। ਇੱਕ ਘੰਟੇ ਬਾਅਦ ਮੁੜ ਸੁਣਵਾਈ ਹੋਵੇਗੀ। ਉਧਰ, ਪੰਜਾਬ ਸਰਕਾਰ ‘ਚ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ ਹੈ। ਕੈਪ ਸਿਨਹਾ ਹੁਣ ਪੰਜਾਬ ਸਰਕਾਰ ਵਿੱਚ ਮੁੱਖ ਸਕੱਤਰ ਹੋਣਗੇ।

 

 

 

LEAVE A REPLY

Please enter your comment!
Please enter your name here