ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੀ ਵੱਡੀ ਖ਼ਬਰ , ਨਿਆਂਇਕ ਹਿਰਾਸਤ ‘ਚ ਵਾਧਾ || Punjab Update

0
62
Big news related to former minister Bharat Bhushan Ashu, increase in judicial custody

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੀ ਵੱਡੀ ਖ਼ਬਰ , ਨਿਆਂਇਕ ਹਿਰਾਸਤ ‘ਚ ਵਾਧਾ

ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ‘ਚ ਵਾਧਾ ਕਰ ਦਿੱਤਾ ਗਿਆ ਹੈ | ਉਹਨਾਂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 10 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਹ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਸਨ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਤਾਰੀਕ 14 ਦਿਨਾਂ ਲਈ ਵਧਾ ਦਿੱਤੀ ਗਈ । ਹੁਣ ਆਸ਼ੂ ਨੂੰ 5 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਉਨ੍ਹਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ।

ਮਨੀ ਲਾਂਡਰਿੰਗ ਐਕਟ ਤਹਿਤ ਕੀਤਾ ਸੀ ਗ੍ਰਿਫ਼ਤਾਰ

ਧਿਆਨਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ। ਉਨ੍ਹਾਂ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈ. ਡੀ. ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ | ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ ।

ਇਹ ਵੀ ਪੜ੍ਹੋ : ਦਵਾਈ ਕੰਪਨੀਆਂ ਨੂੰ ਝਟਕਾ, ਕੇਂਦਰ ਸਰਕਾਰ ਨੇ ਸਿਹਤ ਲਈ ਖ਼ਤਰਨਾਕ 156 ਦਵਾਈਆਂ ’ਤੇ ਲਗਾਈ ਪਾਬੰਦੀ

ਦਰਅਸਲ ,ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਮੰਤਰੀ ਸਨ ਤਾਂ ਉਨ੍ਹਾਂ ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ਵਿੱਚ ਘਪਲੇ ਦੇ ਇਲਜ਼ਾਮ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ।

 

 

 

 

 

 

 

LEAVE A REPLY

Please enter your comment!
Please enter your name here