ਕੋਟਕਪੂਰਾ ਗੋਲੀਕਾਂਡ ਮਾਮਲਾ ਨਾਲ ਜੁੜੀ ਵੱਡੀ ਖ਼ਬਰ
ਸਾਲ 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਤਕਰੀਬਨ ਇੱਕ ਸਾਲ ਦੀ ਦੇਰੀ ਤੋਂ ਬਾਅਦ ਮੁੜ ਤੋਂ ਸੁਣਵਾਈ ਹੋਵੇਗੀ। ਫਰੀਦਕੋਟ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਫਰੀਦਕੋਟ ਅਦਾਲਤ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰ ਵੱਲੋਂ ਕੇਸਾਂ ਨੂੰ ਫਰੀਦਕੋਟ ਅਦਾਲਤ ਤੋਂ ਬਾਹਰ ਟ੍ਰਾਂਸਫਰ ਕਰਨ ਨੂੰ ਲੈ ਕੇ ਹਾਲੇ ਤੱਕ ਕੋਈ ਹੁਕਮ ਨਹੀਂ ਆਇਆ ਹੈ।
ਫਰੀਦਕੋਟ ਅਦਾਲਤ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਨੂੰ ਜਿਆਦਾ ਲਟਕਾਇਆ ਨਹੀਂ ਜਾ ਸਕਕਦਾ ਹੈ। ਇਸ ਲਈ ਹੁਣ ਇਸ ਮਾਮਲੇ ’ਤੇ 3 ਫਰਵਰੀ ਨੂੰ ਮੁਲਜ਼ਮਾਂ ਖਿਲਾਫ ਦੋਸ਼ ਤੈਅ ਕਰਨ ਦੇ ਲਈ ਬਹਿਸ ਹੋਵੇਗੀ।
ਕਾਬਿਲੇਗੌਰ ਹੈ ਕਿ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਬਹਿਬਲ ਕਲਾਂ ਵਿੱਚ ਦੋ ਸਿੱਖ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਸਨ। ਇਹ ਘਟਨਾ ਪੰਜਾਬ ਦੀ ਰਾਜਨੀਤਿਕ ਅਤੇ ਧਾਰਮਿਕ ਰਾਜਨੀਤੀ ਵਿੱਚ ਭੂਚਾਲ ਵਾਂਗ ਸੀ।