ਚੰਡੀਗੜ੍ਹ : ਗੈਂਗਸਟਰ ਗੋਲਡੀ ਬਰਾੜ ਦੇ ਭਰਾ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਕੇਸ ਵਿਚ ਜ਼ਿਲ੍ਹਾ ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਬਰੀ ਹੋਣ ਵਾਲਿਆਂ ਵਿਚ ਗੈਂਗਸਟਰ ਨੀਰਜ ਚਸਕਾ, ਚਮਕੌਰ ਸਿੰਘ ਉਰਫ਼ ਬੈਂਤ, ਗੁਰਮੀਤ ਸਿੰਘ ਗੀਤਾ ਅਤੇ ਗੁਰਵਿੰਦਰ ਸਿੰਘ ਢਾਡੀ ਸ਼ਾਮਲ ਹਨ।

ਸੈਕਟਰ-38 ‘ਚ ਹੋਏ ਸੁਰਜੀਤ ਬਾਊਂਸਰ ਕਤਲ ਕਾਂਡ ਦਾ ਵੀ ਨੀਰਜ ਮੁਲਜ਼ਮ ਹੈ। ਇਸ ਦੇ ਨਾਲ ਹੀ ਗਾਇਕ ਪਰਮੀਸ਼ ਵਰਮਾ ‘ਤੇ ਗੋਲੀ ਚਲਾਉਣ ਵਾਲਾ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਵਾ ਵੀ ਇਸ ਮਾਮਲੇ ‘ਚ ਮੁਲਜ਼ਮ ਸੀ। ਉਸ ਨੂੰ ਅਦਾਲਤ ਨੇ ਪਹਿਲਾਂ ਹੀ ਡਿਸਚਾਰਜ ਕਰ ਦਿੱਤਾ ਸੀ।

ਗੈਂਗਸਟਰ ਨੀਰਜ ਚਸਕਾ ਦੇ ਵਕੀਲ ਪ੍ਰਫੁੱਲ ਕਸ਼ਯਪ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਮੁਵੱਕਿਲ ਨੂੰ ਪੁਲਿਸ ਨੇ ਝੂਠੇ ਕੇਸ ਵਿਚ ਫਸਾਇਆ ਹੈ। ਪੁਲਿਸ ਨੀਰਜ ਖਿਲਾਫ਼ ਕੋਈ ਸਬੂਤ ਪੇਸ਼ ਨਹੀਂ ਕਰ ਸਕੀ ਜਿਸ ਤੋਂ ਇਹ ਸਾਬਤ ਹੋ ਸਕੇ ਕਿ ਗੁਰਲਾਲ ਬਰਾੜ ਦਾ ਕਤਲ ਨੀਰਜ ਚਸਕਾ ਨੇ ਕੀਤਾ ਸੀ।

10 ਅਕਤੂਬਰ 2020 ਦੀ ਦੇਰ ਰਾਤ ਗੁਰਲਾਲ ਬਰਾੜ ਇੰਡਸਟਰੀਅਲ ਏਰੀਆ ਸਥਿਤ ਸਿਟੀ ਐਂਪੋਰੀਅਮ ਮਾਲ ਦੇ ਬਾਹਰ ਫਾਰਚੂਨਰ ਕਾਰ ‘ਚ ਕਿਸੇ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਦੋ ਨਕਾਬਪੋਸ਼ ਬਾਈਕ ਸਵਾਰ ਕਾਰ ਦੇ ਨੇੜੇ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ‘ਚ ਗੁਰਲਾਲ ਦੇ ਸਿਰ, ਛਾਤੀ ਅਤੇ ਬਾਂਹ ‘ਤੇ ਗੋਲੀਆਂ ਲੱਗੀਆਂ।

ਪੁਲਿਸ ਅਤੇ ਗੁਰਲਾਲ ਦੇ ਦੋਸਤ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇੰਡਸਟਰੀਅਲ ਏਰੀਆ ਥਾਣੇ ਦੀ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕਤਲ, ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

LEAVE A REPLY

Please enter your comment!
Please enter your name here