ਅੰਮ੍ਰਿਤਸਰ ‘ਚ ਸੀਆਈ  ਦੀ ਵੱਡੀ ਕਾਰਵਾਈ, ਕਿਲੋ ਹੈਰੋਇਨ ਸਮੇਤ ਤਸਕਰ ਕਾਬੂ || Latest News

0
43

ਅੰਮ੍ਰਿਤਸਰ ‘ਚ ਸੀਆਈ  ਦੀ ਵੱਡੀ ਕਾਰਵਾਈ, ਕਿਲੋ ਹੈਰੋਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ (ਸੀਆਈ) ਨੇ ਹਾਲ ਹੀ ਵਿੱਚ 105 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਧਾਗੇ ਜੋੜਦਿਆਂ ਸੀਆਈ ਨੇ ਕਪੂਰਥਲਾ ਵਾਸੀ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਕਾਰ ਵਿਚੋਂ 6 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਵਿਚ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ- ਪੰਜਾਬ – 2288 ਮਿੱਲਾਂ ਨੇ ਝੋਨੇ ਦੀ ਲਿਫਟਿੰਗ ਕੀਤੀ ਸ਼ੁਰੂ, ਕਿਸਾਨਾਂ ਦੀ ਪ੍ਰੇਸ਼ਾਨੀ ਘਟੀ

 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਹੈਰੋਇਨ ਲਵਪ੍ਰੀਤ ਸਿੰਘ ਨੇ ਹਨੂੰਮਾਨਗੜ੍ਹ ਰਾਜਸਥਾਨ ਤੋਂ ਹਾਸਲ ਕੀਤੀ ਸੀ ਅਤੇ ਇਸ ਨੂੰ ਕਿਸੇ ਹੋਰ ਨਸ਼ਾ ਤਸਕਰੀ ਨਵਜੋਤ ਸਿੰਘ ਨੂੰ ਸੌਂਪਿਆ ਜਾਣਾ ਸੀ। ਜਿਸ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ 105 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ। ਜਦੋਂ ਤੋਂ ਇਹ ਖੇਪ ਫੜੀ ਗਈ ਸੀ, ਉਦੋਂ ਤੋਂ ਹੀ ਪੰਜਾਬ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਲਾਕਿਆਂ ਵਿਚ ਕਈ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ

ਹੈਰੋਇਨ ਫੜੇ ਜਾਣ ਤੋਂ ਬਾਅਦ ਜਾਂਚ ਦੌਰਾਨ ਪੁਲਸ ਨੇ ਨਸ਼ਾ ਤਸਕਰੀ ‘ਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿਚ ਕਈ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here