ਈਡੀ ਵੱਲੋ ਪੰਜਾਬ ’ਚ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਈਡੀ ਨੇ ਨਸ਼ਾ ਤਸਕਰਾਂ ਦੀ ਕਰੀਬ 7.90 ਕਰੋੜ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਕਾਰਵਾਈ ਦੋ ਨਸ਼ਾ ਤਸਕਰਾਂ ਖਿਲਾਫ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ…

ਦੱਸ ਦਈਏ ਕਿ ਈਡੀ ਨੇ ਨਸ਼ਾ ਤਸਕਰੀ ਕੇਸ ਚ ਨਾਮਜ਼ਦ ਗੁਰਦੀਪ ਰਾਣੋ ਦੀ ਜਾਇਦਾਦ ਦੇ ਬੈਂਕ ਖਾਤੇ ਸੀਲ ਕੀਤੇ ਹਨ। ਇਸ ਤੋਂ ਇਲਾਵਾ ਫਰੀਦਕੋਟ ਵਾਲੀ ਰਾਜੇਸ਼ ਕੁਮਾਰ ਦੀਆਂ 11 ਜਾਇਦਾਦਾਂ ’ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।