ਪੁਲਿਸ ਦੀ ਵੱਡੀ ਕਾਰਵਾਈ,ਦਿੱਲੀ ਦੇ IAS ਕੋਚਿੰਗ ਸੈਂਟਰ ਹਾਦਸੇ ‘ਚ ਮਾਲਕ ਸਮੇਤ 2 ਨੂੰ ਕੀਤਾ ਗਿ੍ਫ਼ਤਾਰ
ਦਿੱਲੀ ‘ਚ ਸ਼ਨੀਵਾਰ ਸ਼ਾਮ ਨੂੰ ਪਏ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਰਾਉ ਆਈਏਐੱਸ ਕੋਚਿੰਗ ਸੈਂਟਰ ਦੇ ਬੇਸਮੈਂਟ ‘ਚ ਪਾਣੀ ਭਰ ਗਿਆ। ਪਾਣੀ ਭਰਨ ਕਾਰਨ 3 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸ਼ਾਮ 7 ਵਜੇ ਸੂਚਨਾ ਮਿਲਣ ਤੋਂ ਬਾਅਦ NDRF ਨੂੰ ਬੁਲਾਇਆ ਗਿਆ।
ਇਹ ਵੀ ਪੜ੍ਹੋ :ਓਲੰਪਿਕਸ ‘ਚ PV Sindhu ਨੇ ਦਰਜ ਕੀਤੀ ਪਹਿਲੀ ਜਿੱਤ || Paris Olympics 2024
ਦੇਰ ਰਾਤ 3 ਵਿਦਿਆਰਥੀਆਂ ਅਤੇ 14 ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਇਸ ਹਾਦਸੇ ‘ਚ ਪੁਲਿਸ ਵੱਲੋ ਵੱਡੀ ਕਾਰਵਾਈ ਕਰਦੇ ਹੋਏ ਕੋਚਿੰਗ ਸੈਂਟਰ ਦੇ ਮਾਲਕ ਅਭਿਸ਼ੇਕ ਗੁਪਤਾ ਅਤੇ ਕੋਆਰਡੀਨੇਟਰ ਦੇਸ਼ਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੇ ਡਿਵੀਜ਼ਨਲ ਕਮਿਸ਼ਨਰ ਨੂੰ ਮੰਗਲਵਾਰ ਤੱਕ ਰਿਪੋਰਟ ਸੌਂਪਣ ਲਈ ਕਿਹਾ ਹੈ।