ਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਮਿਲੀ ਵੱਡੀ ਰਾਹਤ

0
20

ਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਮਿਲੀ ਵੱਡੀ ਰਾਹਤ

ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਨੀਸ਼ ਸਿਸਾਦੀਆ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਨ੍ਹਾਂ ਨੇ ਅਦਾਲਤ ਦਾ ਧੰਨਵਾਦ ਕੀਤਾ।

ਪੰਜਾਬ ਰੋਡਵੇਜ਼ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ, ਇਸ ਦਿਨ ਰਹੇਗਾ ਚੱਕਾ ਜਾਮ || Punjab News

ਸਿਸੋਦੀਆ ਨੇ ਲਿਖਿਆ ਕਿ ਮਾਣਯੋਗ ਸੁਪਰੀਮ ਕੋਰਟ ਦਾ ਤਹਿ ਦਿਲੋਂ ਧੰਨਵਾਦ, ਜਿਸ ਨੇ ਜ਼ਮਾਨਤ ਦੀ ਸ਼ਰਤ ਹਟਾ ਕੇ ਰਾਹਤ ਪ੍ਰਦਾਨ ਕੀਤੀ ਹੈ। ਇਹ ਫੈਸਲਾ ਨਾ ਸਿਰਫ਼ ਨਿਆਂਪਾਲਿਕਾ ਵਿਚ ਮੇਰਾ ਵਿਸ਼ਵਾਸ ਹੋਰ ਮਜ਼ਬੂਤ ​​ਕਰਦਾ ਹੈ ਸਗੋਂ ਸਾਡੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਮਜ਼ਬੂਤੀ ਨੂੰ ਵੀ ਦਰਸਾਉਂਦਾ ਹੈ। ਮੈਂ ਹਮੇਸ਼ਾ ਨਿਆਂਪਾਲਿਕਾ ਤੇ ਸੰਵਿਧਾਨ ਪ੍ਰਤੀ ਆਪਣੇ ਫਰਜ਼ਾਂ ਦਾ ਸਨਮਾਨ ਕਰਾਂਗਾ।

ਦਿੱਲੀ ਆਬਕਾਰੀ ਨੀਤੀ ਨਾਲ ਸਬੰਧਿਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲਿਆਂ

ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਅੱਜ ਯਾਨੀ 11 ਦਸੰਬਰ ਨੂੰ ਹੋਈ। ਸਿਸੋਦੀਆ ਨੇ ਜ਼ਮਾਨਤ ਦੀਆਂ ਸ਼ਰਤਾਂ ‘ਚ ਢਿੱਲ ਦੇਣ ਦੀ ਮੰਗ ਕੀਤੀ ਸੀ। ਦਿੱਲੀ ਆਬਕਾਰੀ ਨੀਤੀ ਨਾਲ ਸਬੰਧਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਆਪਣੀ ਜ਼ਮਾਨਤ ਦੀਆਂ ਸ਼ਰਤਾਂ ਦੇ ਹਿੱਸੇ ਵਜੋਂ ਸਿਸੋਦੀਆ ਨੂੰ ਹਫ਼ਤੇ ਵਿਚ ਦੋ ਵਾਰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਪੈਂਦਾ ਹੈ।

LEAVE A REPLY

Please enter your comment!
Please enter your name here