ਕਿਸਾਨੀ ਅੰਦੋਲਨ ਦੇ 120 ਦਿਨ ਪੂਰੇ ਹੋਣ ‘ਤੇ ਕਿਸਾਨਾਂ ਦਾ ਵੱਡਾ ਬਿਆਨ || Latest News || Punjab News

0
81

ਕਿਸਾਨੀ ਅੰਦੋਲਨ ਦੇ 120 ਦਿਨ ਪੂਰੇ ਹੋਣ ‘ਤੇ ਕਿਸਾਨਾਂ ਦਾ ਵੱਡਾ ਬਿਆਨ

ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਦੀ ਕੜਕਦੀ ਸਰਦੀ ਵਿੱਚ ਸ਼ੁਰੂ ਹੋਇਆ ਕਿਸਾਨ ਮਜ਼ਦੂਰ ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ 120ਵੇਂ ਦਿਨ ਤਿਲਮਿਲਾਓਂਦੀ ਗਰਮੀ ਵਿੱਚ ਵੀ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੇ 2 ਸਾਥੀ ਕੀਤੇ ਗ੍ਰਿਫਤਾਰ || Latest News

ਇਸ ਮੌਕੇ ਅੰਦੋਲਨਕਾਰੀ ਕਿਸਾਨਾਂ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨਾਂ ਮਜਦੂਰਾਂ ਤੇ ਤਸ਼ੱਦਦ ਕਰਨ ਅਤੇ ਕਿਸਾਨ ਮਜਦੂਰਾਂ ਦੀਆਂ ਮੰਨੀਆ ਹੋਈਆਂ ਮੰਗਾਂ ਤੋਂ ਭੱਜਣ ਕਾਰਨ ਅੱਜ ਭਾਜਪਾ ਦੀ ਐਨ ਡੀ ਏ ਵਿੱਚ ਸਥਿਤੀ ਅਸਮੰਜਸ਼ ਵਾਲੀ ਬਣੀ ਹੋਈ ਹੈ।

ਮੈਂਬਰ ਪਾਰਲੀਮੈਂਟਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

ਓਹਨਾ ਕਿਹਾ ਕਿ ਜਿੰਨੀ ਦੇਰ ਸਰਕਾਰ ਇਸ ਅੰਦੋਲਨ ਦੀਆਂ ਮੰਗਾਂ ਪ੍ਰਤੀ ਸੁਹਿਰਦਤਾ ਨਾਲ ਨਹੀਂ ਸੋਚਦੀ ਓਨੀ ਦੇਰ ਇਹ ਸੰਘਰਸ਼ ਜਾਰੀ ਰਹੇਗਾ। ਓਹਨਾ ਜਾਣਕਾਰੀ ਦਿੱਤੀ ਕਿ 2 ਜੁਲਾਈ ਨੂੰ ਅੰਦੋਲਨ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੇ ਮੈਂਬਰ ਪਾਰਲੀਮੈਂਟਾਂ ਨੂੰ ਛੱਡ ਕੇ ਦੇਸ਼ ਭਰ ਦੇ ਮੈਂਬਰ ਪਾਰਲੀਮੈਂਟਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਚਿੱਠੀ ਲਿਖ ਕੇ ਮੰਗ ਕੀਤੀ ਜਾਵੇਗੀ ਕਿ ਮੰਗਾਂ ਨੂੰ ਲੈ ਪ੍ਰਾਈਵੇਟ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕੀਤਾ ਜਾਵੇ। ਇਸ ਮੌਕੇ ਬਲਵੰਤ ਸਿੰਘ ਮਹਿਰਾਜ, ਗੁਰਦੇਵ ਸਿੰਘ ਗੱਜੂ ਮਾਜਰਾ, ਸੁਰਜੀਤ ਸਿੰਘ, ਮੁਖਤਿਆਰ ਸਿੰਘ, ਜਰਮਨਜੀਤ ਸਿੰਘ ਬੰਡਾਲਾ, ਬਲਕਾਰ ਸਿੰਘ ਬੈਂਸ ਹਾਜ਼ਿਰ ਰਹੇ, ਸਟੇਜ ਸਕੱਤਰ ਦੀ ਭੂਮਿਕਾ ਜੁਗਰਾਜ ਸਿੰਘ ਨੇ ਨਿਭਾਈ।

LEAVE A REPLY

Please enter your comment!
Please enter your name here