ਅੰਮ੍ਰਿਤਸਰ ‘ਚ ਦਹਿਸ਼ਤਗਰਦ ਗ੍ਰਿਫਤਾਰ ਕੀਤੇ ਗਏ ਹਨ। ਸੂਤਰਾਂ ਅਨੁਸਾਰ ਬੀਤੇ ਦਿਨ ਅੰਮ੍ਰਿਤਸਰ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਅੱਤਵਾਦੀਆਂ ਤੋਂ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਅਤੇ ਉਸ ਦੇ ਸਾਥੀ ਤਰਨਤਾਰਨ ਅਤੇ ਆਸ-ਪਾਸ ਦੇ ਇਲਾਕੇ ਵਿਚ ਲੁਕੇ ਹੋਏ ਹਨ ਅਤੇ ਉਨ੍ਹਾਂ ਕੋਲ ਹਥਿਆਰਾਂ ਦੇ ਨਾਲ-ਨਾਲ ਬੰਬ ਵੀ ਹਨ, ਜੋ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਜਾ ਰਹੇ ਹਨ। ਸੂਤਰਾਂ ਅਨੁਸਾਰ ਇਨ੍ਹਾਂ ਨੂੰ ਦਰਬਾਰ ਸਾਹਿਬ ਦੇ ਬਿਲਕੁਲ ਨੇੜੇ ਜਲੇਬੀ ਵਾਲੇ ਚੌਕ ਸਥਿਤ ਇਕ ਹੋਟਲ ਤੋਂ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ਵਿਧਾਨਸਭਾ ਚੋਣਾਂ:ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਜਾਣਕਾਰੀ ਅਨੁਸਾਰ ਇਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਸਮੇਤ ਤਰਨਤਾਰਨ ਦੇ ਕਈ ਹੋਟਲਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ। ਇਹ ਤਿੰਨੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਥ ਹੋਟਲ ‘ਚੋਂ ਫੜੇ ਗਏ ਸਨ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਕਾਰਤੂਸ, 3 ਪਿਸਤੌਲ ਅਤੇ ਇੱਕ ਏਕੇ 47 ਬਰਾਮਦ ਕੀਤੀ ਗਈ ਸੀ।
ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਦੀ ਅਦਾਲਤ ‘ਚ ਪੇਸ਼ੀ
ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਵਿਖੇ ਇੱਕ ਹੋਟਲ ਵਿੱਚ ਪੰਜਾਬ ਅਤੇ ਦਿੱਲੀ ਪੁਲਿਸ ਵੱਲੋਂ ਸਾਝੇ ਅਪ੍ਰੇਸ਼ਨ ਤਹਿਤ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਤੋਂ ਪੁੱਛਗਿੱਛ ਵਿੱਚ ਇਹ ਖੁਲਾਸਾ ਹੋਇਆ ਹੈ। ਇਨ੍ਹਾਂ ਹਥਿਆਰਾਂ ਨਾਲ ਮੁਲਜ਼ਮਾਂ ਨੇ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣਾ ਸੀ।