ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੇ 2 ਸਾਥੀ ਕੀਤੇ ਗ੍ਰਿਫਤਾਰ
ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਗੈਂਗਸਟਰ ਇਕਬਾਲਪ੍ਰੀਤ ਸਿੰਘ ਉਰਫ ਬੁੱਚੀ ਤੇ ਟਾਰਗੈੱਟ ਕੀਲਿੰਗ ਦੇ ਦੋਸ਼ ਵਿਚ ਤਿਹਾੜ ਜੇਲ੍ਹ ਵਿਚ ਬੰਦ ਰਮਨਦੀਪ ਬੱਗਾ ਉਰਫ ਕੈਨੇਡਾ ਨਾਲ ਜੁੜੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਸ਼ਖਸ ਪੰਜਾਬ ਸਣੇ ਗੁਆਂਢੀ ਸੂਬਿਆਂ ਵਿਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।
ਮੁਲਜ਼ਮਾਂ ਤੋਂ ਕੀਤੀ ਜਾ ਰਹੀ ਪੁੱਛਗਿਛ
ਮੁਲਜ਼ਮਾਂ ਦੀ ਪਛਾਣ ਸਿਮਰਜੋਤ ਸਿੰਘ ਤੇ ਪਟਿਆਲਾ ਦੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਜੋਂ ਹੋਈ। ਦੋਵਾਂ ਕੋਲ ਪੁਲਿਸ ਨੇ ਦੋ ਪਿਸਤੌਲਾਂ ਤੇ 11 ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : DAP ਖਾਦ ਦੇ ਸੈਂਪਲ ਪਾਏ ਗਏ ਫੇਲ੍ਹ, ਕੰਪਨੀ ਨੂੰ ਕਾਰਨ ਦੱਸੋ…
ਦੋਵਾਂ ਦਾ ਅਪਰਾਧਿਕ ਇਤਿਹਾਸ ਰਿਹਾ ਹੈ। AGTF ਨੇ ਮੁਲਜ਼ਮਾਂ ‘ਤੇ ਕਿਥੇ ਕੇਸ ਦਰਜ ਕੀਤਾ ਹੈ, ਇਸ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ ਹੈ।ਹਾਲਾਂਕਿ ਪੁਲਿਸ ਨੇ ਸਾਫ ਕੀਤਾ ਹੈ ਕਿ ਪੰਜਾਬ ਨੂੰ ਅਪਰਾਧ ਮੁਕਤ ਕੀਤਾ ਜਾਵੇਗਾ। ਅਪਰਾਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਦਾ ਮੰਨਣਾ ਹੈ ਕਿ ਪੁੱਛਗਿਛ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।