ਬਿਹਾਰ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਬਿਹਾਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਬਿਹਾਰ ਦੇ ਵੈਸ਼ਾਲੀ ਦੇ ਥਾਣਾ ਦੇਸਰੀ ਖੇਤਰ ਵਿੱਚ ਐਤਵਾਰ ਦੀ ਰਾਤ ਨੂੰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸੁਲਤਾਨਪੁਰ ਪਿੰਡ ਦੇ ਨੇੜੇ ਇੱਕ ਤੇਜ਼ ਰਫਤਾਰ ਟਰੱਕ ਕੰਟਰੋਲ ਤੋਂ ਬਾਹਰ ਹੋ ਕੇ ਇਕ ਧਾਰਮਿਕ ਪ੍ਰੋਗਰਾਮ ਕਰ ਰਹੇ ਲੋਕਾਂ ‘ਤੇ ਚੜ੍ਹ ਗਿਆ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨਫ਼ਰਤੀ ਭਾਸ਼ਣ ਦੇਣ ਤੇ ਕਿਸੇ ਵੀ ਭਾਈਚਾਰੇ ਵਿਰੁੱਧ ਅਪਸ਼ਬਦ ਬੋਲਣ ਵਾਲਿਆਂ ‘ਤੇ…
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲੋਕ ਕਰੀਬ ਨੌ ਵਜੇ ਇੱਕ ਸਥਾਨਕ ਦੇਵਤਾ ‘ਭੂਮਿਆ ਬਾਬਾ’ ਦੀ ਪੂਜਾ ਕਰਨ ਲਈ ਸੜਕ ਕਿਨਾਰੇ ਇੱਕ ਪਿੱਪਲ ਦੇ ਦਰਖੱਤ ਸਾਹਮਣੇ ਇਕੱਠੇ ਹੋਏ ਸਨ। ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਦੁੱਖ ਪ੍ਰਗਟਾਇਆ ਹੈ। ਬਿਹਾਰ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮਦਦ ਵਜੋਂ ਦੇਣ ਅਤੇ ਜ਼ਖਮੀਆਂ ਦੇ ਇਲਾਜ ਕਰਾਉਣ ਦਾ ਐਲਾਨ ਕੀਤਾ ਹੈ।