ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅੱਜ ਚੰਡੀਗੜ੍ਹ ਆ ਰਹੇ ਹਨ। ਉਹ ਇੱਥੇ ਪਾਰਟੀ ਦਫ਼ਤਰ ਸੈਕਟਰ 33 ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਇਸ ਵਿੱਚ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।
ਉਹ ਚੰਡੀਗੜ੍ਹ ਦੇ ਆਗੂਆਂ ਨਾਲ ਉਮੀਦਵਾਰ ਦੇ ਨਾਂ ‘ਤੇ ਚਰਚਾ ਕਰ ਸਕਦੇ ਹਨ। ਇਸ ਮਹੀਨੇ ਹੋਣ ਵਾਲੀਆਂ ਚੰਡੀਗੜ੍ਹ ਦੀਆਂ ਮੇਅਰ ਚੋਣਾਂ ‘ਤੇ ਵੀ ਚਰਚਾ ਹੋਵੇਗੀ। ਜੇਪੀ ਨੱਡਾ ਦੀ ਚੰਡੀਗੜ੍ਹ ਆਮਦ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।
ਤਿੰਨ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਤੋਂ ਬਾਅਦ ਉਹ ਪਹਿਲੀ ਵਾਰ ਚੰਡੀਗੜ੍ਹ ਪਾਰਟੀ ਦਫ਼ਤਰ ਪਹੁੰਚ ਰਹੇ ਹਨ। ਇਸ ‘ਤੇ ਵਰਕਰਾਂ ਵੱਲੋਂ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵਰਕਰ ਦੁਪਹਿਰ 3:00 ਵਜੇ ਕਮਲਮ ਦਫ਼ਤਰ ਵਿਖੇ ਇਕੱਠੇ ਹੋਣਗੇ।08:52 AM