ਹਰਿਆਣੇ ‘ਚ ਭਾਜਪਾ ਨੇ ਵਿਧਾਇਕ ਦਲ ਦੀ ਸੱਦੀ ਮੀਟਿੰਗ
ਹਰਿਆਣਾ ਵਿੱਚ ਭਾਜਪਾ ਨੇ 16 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ਵਿੱਚ ਵਿਧਾਇਕਾਂ ਤੋਂ ਇਲਾਵਾ ਕੇਂਦਰੀ ਅਬਜ਼ਰਵਰ ਵੀ ਮੌਜੂਦ ਰਹਿਣਗੇ। ਕੇਂਦਰੀ ਲੀਡਰਸ਼ਿਪ ਜਲਦੀ ਹੀ ਇਸ ਲਈ ਅਬਜ਼ਰਵਰ ਨਿਯੁਕਤ ਕਰੇਗੀ।
ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਦਾ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਣਾ ਤੈਅ ਹੈ। ਇਸ ਤੋਂ ਬਾਅਦ ਉਹ ਰਾਜਪਾਲ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵਿਰਸਾ ਸਿੰਘ ਵਲਟੋਹਾ ਤਲਬ || Latest News || || Punjab News
ਨਵੇਂ ਮੁੱਖ ਮੰਤਰੀ 17 ਅਕਤੂਬਰ ਨੂੰ ਪੰਚਕੂਲਾ ਦੇ ਪਰੇਡ ਗਰਾਊਂਡ ਵਿੱਚ ਸਹੁੰ ਚੁੱਕਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ।
ਵਿਧਾਇਕਾਂ ਦੇ ਰਹਿਣ ਦਾ ਇੰਤਜ਼ਾਮ ਐਮਐਲਏ ਹੋਸਟਲ ਵਿੱਚ ਕੀਤਾ ਗਿਆ
ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਰੋਲੀ ਨੇ ਸਾਰੇ ਵਿਧਾਇਕਾਂ ਨੂੰ 16 ਅਤੇ 17 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਸਾਰੇ ਵਿਧਾਇਕਾਂ ਦੇ ਰਹਿਣ ਦਾ ਇੰਤਜ਼ਾਮ ਐਮਐਲਏ ਹੋਸਟਲ ਵਿੱਚ ਕੀਤਾ ਗਿਆ ਹੈ।