ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ

ਅਯੁੱਧਿਆ ਵਿਖੇ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਗਏ ਪਟਿਆਲਾ ਦੇ ਦੋ ਬੱਚੇ ਲਾਪਤਾ ਹੋ ਗਏ ਸਨ। ਇਸੇ ਦਰਮਿਆਨ ਹੁਣ ਦੋਵੇਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਦੋਵਾਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਮਿਲੀਆਂ । ਪਰਿਵਾਰ ਵਾਲਿਆਂ ਨੂੰ ਨਦੀ ਕਿਨਾਰਿਓਂ ਬੱਚਿਆਂ ਦੇ ਕੱਪੜੇ ਮਿਲੇ ਸਨ। ਮ੍ਰਿਤਕ ਬੱਚਿਆਂ ਦੀ ਪਛਾਣ ਪ੍ਰਿੰਸ ਤੇ ਕਾਰਤਿਕ ਵਜੋਂ ਹੋਈ ਹੈ।

ਦੱਸ ਦੇਈਏ ਕਿ ਪਟਿਆਲਾ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਬੱਸ ਅਯੁੱਧਿਆ ਵਿਖੇ ਰਾਮ ਲੱਲਾ ਦੇ ਦਰਸ਼ਨ ਲਈ ਗਈ ਸੀ ਵਿਚ ਪਟਿਆਲਾ ਦੇ ਦੋਵੇਂ ਬੱਚੇ ਪ੍ਰਿੰਸ ਤੇ ਕਾਰਤਿਕ ਵੀ ਸਨ। 18 ਮਈ ਤੋਂ ਦੋਵੇਂ ਬੱਚੇ ਲਾਪਤਾ ਹੋ ਗਏ ਸਨ, ਜਿਨ੍ਹਾਂ ਦੀਆਂ ਦੇਹਾਂ ਬੀਤੇ ਦਿਨੀਂ ਸਰਯੂ ਨਦੀ ਤੋਂ ਬਰਾਮਦ ਹੋਈਆਂ ਹਨ, ਜਿਨ੍ਹਾਂ ਨੂੰ ਬੀਤੇ ਦਿਨੀਂ ਪਟਿਆਲਾ ਵਿਖੇ ਲਿਆਂਦਾ ਗਿਆ ਤੇ ਇਸ ਤੋਂ ਬਾਅਦ ਉਨ੍ਹਾਂ ਦਾ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸਸਕਾਰ ਕੀਤਾ ਗਿਆ।

LEAVE A REPLY

Please enter your comment!
Please enter your name here