ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ ‘ਚ ਤੈਰਦੀ ਮਿਲੀ ਨਵ-ਵਿਆਹੁਤਾ ਦੀ ਲਾਸ਼

0
222

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਨਵ-ਵਿਆਹੁਤਾ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ।  ਮ੍ਰਿਤਕ ਕੁੜੀ ਦੀਆਂ ਬਾਹਾਂ ‘ਚ ਚੂੜਾ ਪਾਇਆ ਹੋਇਆ ਹੈ ਅਤੇ ਉਸ ਦੀ ਉਮਰ ਕਰੀਬ 23 ਤੋਂ 24 ਸਾਲ ਦੇ ਵਿੱਚ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਮੁਕਤਸਰ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਕੁਝ ਸ਼ਰਧਾਲੂ ਮੱਥਾ ਟੇਕਣ ਆਏ।

ਇਸ ਦੌਰਾਨ ਜਦੋਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਸਰੋਵਰ ਦੀ ਪਰਿਕਰਮਾ ਸ਼ੁਰੂ ਕੀਤੀ ਤਾਂ ਉਨ੍ਹਾਂ ਨੇ ਸਰੋਵਰ ‘ਚ ਇਕ ਕੁੜੀ ਦੀ ਲਾਸ਼ ਤੈਰਦੀ ਦੇਖੀ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੇ ਇਸ ਦੀ ਸੂਚਨਾ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੂੰ ਦਿੱਤੀ ਅਤੇ ਫਿਰ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ।

ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਆ ਕੇ ਸਰੋਵਰ ਦੇ ਆਸ-ਪਾਸ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਸਰੋਵਰ ‘ਚੋਂ ਬਾਹਰ ਕੱਢਵਾ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਫਿਲਹਾਲ ਕੁੜੀ ਦੀ ਪਛਾਣ ਨਹੀਂ ਹੋ ਸਕੀ।

LEAVE A REPLY

Please enter your comment!
Please enter your name here