ਪੰਜਾਬ ਸਰਕਾਰ ਦੀਆਂ ਦੋਵੇਂ ਮੁਹਿੰਮ ਸਫਲਤਪੂਰਵਕ ਚੱਲ ਰਹੀਆਂ ਹਨ : ਬਲਤੇਜ ਪਨੂੰ

0
37
Baltej Pannu

ਚੰਡੀਗੜ੍ਹ 24 ਅਪ੍ਰੈਲ 2026 : ਪੰਜਾਬ ਵਿਚ ਪੰਜਾਬ ਸਰਕਾਰ (Punjab Government) ਵਲੋਂ ਚਲਾਈਆਂ ਗਈਆਂ ਦੋਵੇਂ ਮੁਹਿੰਮਾਂ ਜੰਗੀ ਪੱਧਰ ‘ਤੇ ਹੀ ਨਹੀਂ ਬਲਕਿ ਬੜੇ ਹੀ ਸਫ਼ਲਤਾਪੂਰਵਕ ਤਰੀਕੇ ਨਾਲ ਚੱਲ ਰਹੀਆਂ ਹਨ ।

ਕਿਹੜੀਆਂ ਕਿਹੜੀਆਂ ਹਨ ਇਹ ਦੋਵੇੇਂ ਮੁਹਿੰਮਾਂ

ਆਮ ਆਦਮੀ ਪਾਰਟੀ (ਆਪ) ਪੰਜਾਬ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ (Baltej Pannu) ਨੇ ਕਿਹਾ ਕਿ ਪੰਜਾਬ ਪੁਲਸ ਭਗਵੰਤ ਮਾਨ ਸਰਕਾਰ ਦੀਆਂ ਦੋ ਵੱਡੀਆਂ ਮੁਹਿੰਮਾਂ, ‘ਨਸ਼ਿਆਂ ਵਿਰੁੱਧ ਜੰਗ’ ਅਤੇ ‘ਗੈਂਗਸਟਰ ਟੂ ਵਾਰ’ ਨੂੰ ਲੋਕਾਂ ਦੇ ਪੂਰੇ ਸਮਰਥਨ ਨਾਲ ਸਫਲਤਾਪੂਰਵਕ ਚਲਾ ਰਹੀ ਹੈ । ਉਨ੍ਹਾਂ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਪ੍ਰਸ਼ਾਸਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀਆਂ ਹਨ ।

‘ਗੈਂਗਸਟਰ ਟੂ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ

ਗੈਂਗਸਟਰ ਵਿਰੋਧੀ ਮੁਹਿੰਮ ਦੀ ਪ੍ਰਗਤੀ ਨੂੰ ਉਜਾਗਰ ਕਰਦੇ ਹੋਏ, ਬਲਤੇਜ ਪੰਨੂ ਨੇ ਕਿਹਾ ਕਿ ‘ਗੈਂਗਸਟਰ ਟੂ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ, ਅਤੇ ਸਿਰਫ 92ਵੇਂ ਦਿਨ, ਪੰਜਾਬ ਪੁਲਸ ਨੇ 254 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 4 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ । ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 23,140 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਕਿ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ 79 ਲੋਕਾਂ ਵਿੱਚੋਂ 61 ਨੂੰ ਪੂਰੀ ਜਾਂਚ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ ।

ਮਾਨ ਸਰਕਾਰ ਨੇ ਕੀਤੀ ਸੀ ਲੋੜੀਂਦੇ ਗੈਂਗਸਟਰਾਂ ਬਾਰੇ ਜਾਣਕਾਰੀ ਲਈ ਅਪੀਲ ਜਾਰੀ

ਇਸ ਮੁਹਿੰਮ ਵਿੱਚ ਜਨਤਕ ਭਾਗੀਦਾਰੀ ‘ਤੇ ਜ਼ੋਰ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ (Bhagwant Mann) ਸਰਕਾਰ ਨੇ ਲੋੜੀਂਦੇ ਗੈਂਗਸਟਰਾਂ ਬਾਰੇ ਜਾਣਕਾਰੀ ਮੰਗਣ ਲਈ ਇੱਕ ਜਨਤਕ ਅਪੀਲ ਜਾਰੀ ਕੀਤੀ ਸੀ, ਅਤੇ ਲੋਕਾਂ ਨੇ ਉਤਸ਼ਾਹ ਨਾਲ ਹੁੰਗਾਰਾ ਦਿੱਤਾ ਹੈ । ਉਨ੍ਹਾਂ ਅੱਗੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਨੰਬਰ, 93946-93946, ਸ਼ੁਰੂ ਕੀਤਾ ਗਿਆ ਹੈ ਜਿੱਥੇ ਲੋਕ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨ, ਇਹ ਯਕੀਨੀ ਬਣਾਉਂਦੇ ਹੋਏ ਕਿ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰਹੇ ।

ਬਲਤੇਜ ਪਨੂੰ ਨੇ ਨਸ਼ਾ ਵਿਰੋਧੀ ਮੁਹਿੰਮ ਬਾਰੇ ਕੀ ਕੀ ਆਖਿਆ

ਨਸ਼ਾ ਵਿਰੋਧੀ ਮੁਹਿੰਮ ਬਾਰੇ ਬੋਲਦਿਆਂ, ਬਲਤੇਜ ਪੰਨੂ ਨੇ ਕਿਹਾ ਕਿ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਹੁਣ ਆਪਣੇ 417ਵੇਂ ਦਿਨ ਵਿੱਚ ਦਾਖਲ ਹੋ ਗਈ ਹੈ, ਅਤੇ 417ਵੇਂ ਦਿਨ, ਪੰਜਾਬ ਪੁਲਿਸ ਨੇ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 1.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 60,000 ਨੂੰ ਪਾਰ ਕਰ ਗਈ ਹੈ, ਜੋ ਕਿ ਪੰਜਾਬ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਹੈ ।

ਦੋਵੇਂ ਮੁਹਿੰਮਾਂ ਪੂਰੀ ਤਾਕਤ ਨਾਲ ਰਹਿਣਗੀਆਂ ਜਾਰੀ

ਦੋਵਾਂ ਮੁਹਿੰਮਾਂ ਦੀ ਸਫਲਤਾ ਦਾ ਸਿਹਰਾ ਦਿੰਦੇ ਹੋਏ, ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਦੀ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨੇ ਉਨ੍ਹਾਂ ਦੀ ਸਫਲਤਾ ਨੂੰ ਯਕੀਨੀ ਬਣਾਇਆ । ਉਨ੍ਹਾਂ ਦੁਹਰਾਇਆ ਕਿ ਦੋਵੇਂ ਮੁਹਿੰਮਾਂ ਪੂਰੀ ਤਾਕਤ ਨਾਲ ਜਾਰੀ ਰਹਿਣਗੀਆਂ ਜਦੋਂ ਤੱਕ ਪੰਜਾਬ ਨਸ਼ਿਆਂ ਅਤੇ ਸੰਗਠਿਤ ਅਪਰਾਧ ਦੇ ਖਤਰੇ ਤੋਂ ਮੁਕਤ ਨਹੀਂ ਹੋ ਜਾਂਦਾ ।

 

LEAVE A REPLY

Please enter your comment!
Please enter your name here