ਮੁਹਾਲੀ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੁਹਾਲੀ ‘ਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਇੱਕ ਬਾਊਂਸਰ ਦੱਸਿਆ ਜਾ ਰਿਹਾ ਹੈ।
ਅਣਪਛਾਤੇ ਹਮਲਾਵਰਾਂ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ
ਦੱਸਿਆ ਜਾ ਰਿਹਾ ਹੈ ਕਿ ਬਾਊਂਸਰ ਮਨੀਸ਼ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ।
ਇਹ ਵੀ ਪੜ੍ਹੋ: ਮਾਸੂਮ ਨੇ ਮੋਬਾਇਲ ਟੁੱਟ ਜਾਣ ਕਾਰਨ ਚੁੱਕਿਆ ਖੌਫਨਾਕ ਕਦਮ || Latest News
ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ
ਮਨੀਸ਼ ਕੁਮਾਰ ਪਿੰਡ ਤਿਊੜ ਦਾ ਰਹਿਣ ਵਾਲਾ ਸੀ। ਘਟਨਾ ਦੀ ਸੂਚਨਾ ਮਿਲੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ ਹੈ, ਜਿਨ੍ਹਾਂ ਦੇ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।









