ਪੰਜਾਬ ‘ਚ ਚੱਲਦੀ ਬੱਸ ਦੇ ਬ੍ਰੇਕ ਫੇਲ, 4 ਦੀ ਮੌਤ, 15 ਤੋਂ ਵੱਧ ਜ਼ਖਮੀ

0
58

ਪੰਜਾਬ ‘ਚ ਚੱਲਦੀ ਬੱਸ ਦੇ ਬ੍ਰੇਕ ਫੇਲ, 4 ਦੀ ਮੌਤ, 15 ਤੋਂ ਵੱਧ ਜ਼ਖਮੀ

ਸੋਮਵਾਰ ਨੂੰ ਪੰਜਾਬ ਦੇ ਗੁਰਦਾਸਪੁਰ ‘ਚ ਚੱਲ ਰਹੀ ਇੱਕ ਨਿੱਜੀ ਬੱਸ ਬ੍ਰੇਕ ਫੇਲ ਹੋਣ ਕਾਰਨ ਬੱਸ ਅੱਡੇ ਨਾਲ ਟਕਰਾ ਗਈ। ਇਸ ਕਾਰਨ ਬੱਸ ‘ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।

ਬੱਸ ਦਾ ਸਟਾਪੇਜ ਤੋੜਨ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਪਿੰਡ ਸ਼ਾਹਬਾਦ ਨੇੜੇ ਵਾਪਰੇ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਦੱਸੇ ਜਾਂਦੇ ਹਨ।

ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 01-10 -2024

ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਇਹ ਬੱਸ ਰਾਜਧਾਨੀ ਕੰਪਨੀ ਦੀ ਸੀ। ਇਸ ਹਾਦਸੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਰਦਾਸਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 ਸੀਐਮ ਨੇ ਕਿਹਾ –

ਸੀਐਮ ਭਗਵੰਤ ਮਾਨ ਨੇ ਹਾਦਸੇ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ (X) ਉਨ੍ਹਾਂ ਲਿਖਿਆ- ਬਟਾਲਾ-ਕਾਦੀਆਂ ਰੋਡ ‘ਤੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਿਸ ਵਿੱਚ ਕੁਝ ਲੋਕਾਂ ਦੀ ਮੌਤ ਦੀ ਦੁਖਦਾਈ ਖਬਰ ਹੈ। ਕੁਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਅਤੇ ਅਧਿਕਾਰੀ ਮੌਕੇ ‘ਤੇ ਹਨ। ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।

LEAVE A REPLY

Please enter your comment!
Please enter your name here