Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 9-8-2024
ਲੁਧਿਆਣਾ – ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਵੱਡਾ ਫੈਸਲਾ, ਹਰ ਐਤਵਾਰ ਨੂੰ ਪੈਟਰੋਲ ਪੰਪ ਰਹਿਣਗੇ ਬੰਦ
ਲੁਧਿਆਣਾ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਇਹ ਫੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ…..ਹੋਰ ਪੜ੍ਹੋ
ਮਨੂ ਭਾਕਰ ਨੇ ਸੋਨੀਆਂ ਗਾਂਧੀ ਨਾਲ ਕੀਤੀ ਮੁਲਾਕਾਤ
ਪੈਰਿਸ ਓਲੰਪਿਕ ‘ਚ ਇਤਿਹਾਸਕ ਪ੍ਰਦਰਸ਼ਨ ਕਰਨ ਤੋਂ ਬਾਅਦ ਭਾਰਤ ਦੀ ਦੋਹਰਾ ਤਗਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਘਰ ਪਰਤ ਆਈ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ…..ਹੋਰ ਪੜ੍ਹੋ
ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਹੋਇਆ ਦੇਹਾਂਤ, 80 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ
ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਪੀਆਈ (ਐਮ) ਨੇਤਾ ਬੁੱਧਦੇਵ ਭੱਟਾਚਾਰੀਆ ਦਾ ਵੀਰਵਾਰ (8 ਅਗਸਤ) ਨੂੰ ਦਿਹਾਂਤ ਹੋ ਗਿਆ। ਸਾਬਕਾ ਮੁੱਖ ਮੰਤਰੀ ਨੇ 80 ਸਾਲ ਦੀ ਉਮਰ ਵਿੱਚ ਕੋਲਕਾਤਾ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ…..ਹੋਰ ਪੜ੍ਹੋ
ਜਾਪਾਨ ‘ਚ 7.1 ਤੀਬਰਤਾ ਨਾਲ ਆਇਆ ਭੂਚਾਲ
ਜਾਪਾਨ ‘ਚ 7.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਭੂਚਾਲ ਦਾ ਕੇਂਦਰ ਜਾਪਾਨ ਦੇ ਕਿਊਸ਼ੂ ਸ਼ਹਿਰ ‘ਚ ਜ਼ਮੀਨ ਤੋਂ ਕਰੀਬ 8.8 ਕਿਲੋਮੀਟਰ ਹੇਠਾਂ …..ਹੋਰ ਪੜ੍ਹੋ
ਹਾਕੀ ਟੀਮ ਵੱਲੋਂ ਕਾਂਸੀ ਤਗਮਾ ਜਿੱਤਣ ‘ਤੇ CM ਭਗਵੰਤ ਮਾਨ ਵੱਲੋਂ ਕੀਤਾ ਗਿਆ ਵੱਡਾ ਐਲਾਨ
ਪੈਰਿਸ ਓਲੰਪਿਕ ਵਿਚ ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਦੇਸ਼ ਦਾ ਮਾਣ ਵਧਾਇਆ ਹੈ। ਇਸ ਦੌਰਾਨ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ…..ਹੋਰ ਪੜ੍ਹੋ