ਸ੍ਰੀਨਗਰ: ਜੰਮੂ ਕਸ਼ਮੀਰ ਵਿੱਚ ਅੱਜ ਅੱਤਵਾਦੀਆਂ ਨੇ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਉੱਤੇ ਹਮਲਾ ਕਰਨ ਤੋਂ ਬਾਅਦ ਘੱਟੋ ਘੱਟ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ। ਇਹ ਘਟਨਾ ਸੋਪੋਰ ਦੇ ਆਰਮਪੋਰਾ ਵਿੱਚ ਵਾਪਰੀ। ਅੱਤਵਾਦੀ ਹਮਲੇ ਦੌਰਾਨ ਦੋ ਨਾਗਰਿਕ ਵੀ ਜ਼ਖਮੀ ਹੋਏ ਹਨ। ਹਮਲੇ ਪਿੱਛੇ ਲਸ਼ਕਰ-ਏ-ਤੋਇਬਾ ਦਾ ਹੱਥ ਦੱਸਿਆ ਜਾ ਰਿਹਾ ਹੈ। ਸੋਪੋਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ। ਦੋ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹਨ।