ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਘੱਟ ਰਹੀ ਹੈ। ਹਰ ਰੋਜ਼ ਕੋਰੋਨਾ ਦੇ ਕੇਸ ਦੇਖੀਏ ਤਾਂ ਕੋਰੋਨਾ ਦੀ ਦੂਜੀ ਲਹਿਰ ਦੀ ਲਾਗ ਹੁਣ ਕਮਜ਼ੋਰ ਹੋ ਰਹੀ ਹੈ, ਹਾਲਾਂਕਿ, ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਅਜੇ ਵੀ ਚਿੰਤਾ ਪੈਦਾ ਕਰ ਰਹੀ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 1 ਲੱਖ 73 ਹਜ਼ਾਰ 790 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਇਸ ਸਮੇਂ ਦੌਰਾਨ 3617 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਕੋਰੋਨਾ ਦੇ ਨਵੇਂ ਕੇਸ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 77 ਲੱਖ 29 ਹਜ਼ਾਰ 247 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਕੋਰੋਨਾ ਤੋਂ ਦੇਸ਼ ਵਿੱਚ 22 ਲੱਖ 28 ਹਜ਼ਾਰ 734 ਸਰਗਰਮ ਕੇਸ ਹਨ, ਜਦੋਂ ਕਿ 2 ਕਰੋੜ 51 ਲੱਖ 78 ਹਜ਼ਾਰ 011 ਵਿਅਕਤੀ ਠੀਕ ਹੋਏ ਹਨ ਅਤੇ ਆਪਣੇ ਘਰਾਂ ਨੂੰ ਵਾਪਿਸ ਗਏ ਹਨ। ਦੇਸ਼ ਵਿੱਚ ਹੁਣ ਤੱਕ 3 ਲੱਖ 22 ਹਜ਼ਾਰ 512 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।