ਖੰਨਾ: ਪੁਲਿਸ ਨੇ ਅੱਜ ਇੱਥੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 11 ਪਿਸਤੌਲ, 25 ਮੈਗਜ਼ੀਨ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਐੱਸ.ਐੱਸ.ਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਕਿਸੇ ਮੁਖਬਰ ਨੇ ਸੀ.ਆਈ.ਏ ਇੰਸਪੈਕਟਰ ਵਿਨੋਦ ਕੁਮਾਰ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਅਦਿੱਤਿਆ ਕਪੂਰ ਉਰਫ਼ ਮੱਖਣ ਵਾਸੀ ਕੱਟੜਾ ਸਫੇਦ ਜੋ ਵੱਖ ਵੱਖ ਮੁਕੱਦਮਿਆਂ ‘ਚ ਅੰਮ੍ਰਿਤਸਰ ਦੀ ਜੇਲ੍ਹ ਵਿਚ ਬੰਦ ਹੈ।ਜੇਲ੍ਹ ਅੰਦਰੋਂ ਮੋਬਾਈਲ ਫੋਨ ਰਾਹੀਂ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਗੁਰੂ ਹਰਸਹਾਏ (ਫ਼ਿਰੋਜ਼ਪੁਰ) ਪਾਸੋਂ ਬਾਹਰਲੇ ਰਾਜਾਂ ਨਾਜਾਇਜ਼ ਅਸਲਾ ਮੰਗਵਾ ਕੇ ਅੱਗੇ ਵੱਖ ਵੱਖ ਵਿਅਕਤੀਆਂ ਨੂੰ ਸਪਲਾਈ ਕਰਦਾ ਹੈ।
ਪੁਲਿਸ ਨੇ ਫੌਰੀ ਹਰਕਤ ’ਚ ਆਉਂਦਿਆਂ ਹੈਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਤਲਾਸ਼ੀ ਲੈਣ ’ਤੇ ਉਸ ਦੇ ਬੈਗ ਵਿਚੋਂ 11 ਪਿਸਤੌਲ, 25 ਮੈਗਜ਼ੀਨ ਤੇ 3 ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਜਿਸ ਪਾਸੋਂ ਪੁਲਿਸ ਨੂੰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।