ਤਰਨਤਾਰਨ : ਸ਼ੇਰੂ ਮਹਾਜਨ

ਮੁਰਾਦਪੁਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪੁੱਤਰ ਵੱਲੋਂ ਹੀ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵਿੰਦਰ ਕੌਰ ਆਪਣੀ ਧੀ ਨੁੰ ਮਿਲਣ ਵਾਸਤੇ ਪਿੰਡ ਨੌਰੰਗਾਬਾਦ ਵਿਖੇ ਗਈ ਸੀ। ਜਿੱਥੇ ਉਸਦਾ ਪੁੱਤਰ ਕਾਰਜ ਸਿੰਘ ਵੀ ਪਹੁੰਚ ਗਿਆ। ਘਰੇਲੂ ਝਗੜੇ ਨੂੰ ਲੈ ਕੇ ਪੁੱਤਰ ਵੱਲੋਂ ਮਾਂ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਨਾਲ ਸਵਿੰਦਰ ਕੌਰ ਦੀ ਮੌਤ ਹੋ ਗਈ ਅਤੇ ਦੋਸ਼ੀ ਕਾਰਜ ਸਿੰਘ ਫਰਾਰ ਹੋ ਗਿਆ।

ਦੂਜੇ ਪਾਸੇ ਥਾਣਾ ਸਦਰ ਪੁਲਿਸ ਮੌਕੇ ਤੇ ਪੁੱਜ ਗਈ ਅਤੇ ਪੁਲਿਸ ਵੱਲੋਂ ਲਾਸ਼ ਨੁੰ ਆਪਣੇ ਕਬਜੇ ਵਿਚ ਲੈ ਕੇ ਤਰਨਤਾਰਨ ਸਿਵਲ ਹਸਪਤਾਲ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਗਿਆ ਹੈ। ਇਸਦੇ ਨਾਲ ਹੀ ਪਰਿਵਾਰਕ ਮੈਂਬਰਾਂ ਦਾ ਬਿਆਨ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

Author