ਇੱਕ ਵਾਰ ਫੇਰ ਤੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ।ਇਸ ਮਹੀਨੇ ਕਈ ਵਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ।ਤੇਲ ਕੀਮਤਾਂ ਨੂੰ ਅੱਜ ਮੁੜ ਅੱਗ ਲੱਗ ਗਈ। ਪੈਟਰੋਲ 19 ਪੈਸੇ ਤੇ ਡੀਜ਼ਲ 29 ਪੈਸੇ ਪ੍ਰਤੀ ਲਿਟਰ ਮਹਿੰਗੇ ਹੋ ਗਏ। ਤੇਲ ਕੀਮਤਾਂ ’ਚ ਵਾਧੇ ਨਾਲ ਮੁੰਬਈ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੇੜੇ ਢੁੱਕਣ ਲੱਗੀ ਹੈ। ਇਸ ਮਹੀਨੇ ਦੌਰਾਨ ਤੇਲ ਕੀਮਤਾਂ ’ਚ ਇਹ 11ਵਾਂ ਵਾਧਾ ਹੈ। ਦਿੱਲੀ ਵਿੱਚ ਪੈਟਰੋਲ ਦਾ ਭਾਅ 93.04 ਰੁਪਏ ਤੇ ਡੀਜ਼ਲ 83.80 ਰੁਪਏ ਪ੍ਰਤੀ ਲਿਟਰ ਨੂੰ ਜਾ ਪੁੱਜਾ ਹੈ। ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਵਿੱਚ ਤੇਲ ਕੀਮਤਾਂ ਪਹਿਲਾਂ ਹੀ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਚੁੱਕੀਆਂ ਹਨ।