ਬੇਅਦਬੀ ਮਾਮਲੇ ਵਿਚ 16 ਹੋਰ ਮੁਲਜ਼ਮ ਛੇਤੀ ਹੋਣਗੇ ਸਲਾਖਾਂ ਪਿੱਛੇ : ਧਾਲੀਵਾਲ

0
28
Kuldeep Dhaliwal

ਚੰਡੀਗੜ੍ਹ, 2 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ (Missing 328 Saroopans) ਹੋਣ ਦੇ ਮਾਮਲੇ ਵਿਚ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀ. ਏ.) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰਨ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਕਿਹਾ ਕਿ ਅੱਜ ਸਿੱਖ ਸੰਗਤ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ ।

ਸਿੱਖ ਸੰਗਤ ਦੀ ਇਸ ਮਾਮਲੇ ਵਿਚ ਇਨਸਾਫ ਦੀ ਮੰਗ

ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿੱਖ ਸੰਗਤ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਡੀ ਲਾਮਬੰਦੀ ਕਰਦੀ ਰਹੀ ਅਤੇ ਧਰਨੇ-ਪ੍ਰਦਰਸ਼ਨ ਕੀਤੇ ਗਏ । ਇਸ ਕੇਸ ‘ਚ ਇਹ ਪਹਿਲੀ ਗ੍ਰਿਫ਼ਤਾਰੀ ਹੈ ਅਤੇ ਉਹ ਵੀ ਮੁੱਖ ਮੁਲਜ਼ਮ ਦੀ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji)  ਦੇ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਸਾਰੇ 16 ਦੋਸ਼ੀਆਂ ਨੂੰ ਫੜ ਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਪੁਲਸ ਜਾਂਚ ਜਾਰੀ ਹੈ ਤੇ ਉਮੀਦ ਹੈ ਕਿ ਇਸ ਮਾਮਲੇ ਵਿਚ ਕਈ ਹੋਰ ਖ਼ੁਲਾਸੇ ਹੋਣਗੇ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਡਿਟ ਵੀ ਇਹੀ ਸੀ. ਏ. ਕਰਦਾ ਰਿਹਾ ਹੈ ।

Read More : ਪਾਵਨ ਸਰੂਪ ਚੋਰੀ ਮਾਮਲੇ ਵਿਚ ਸਤਿੰਦਰ ਸਿੰਘ ਕੋਹਲੀ ਗ੍ਰਿਫਤਾਰ

LEAVE A REPLY

Please enter your comment!
Please enter your name here