ਚੰਡੀਗੜ੍ਹ 11 ਦਸੰਬਰ 2025 : ਜਿ਼ਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ (Zilla Parishad and Panchayat elections) ਦੇ ਮੱਦੇਨਜ਼ਰ 44 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ (More than 44 thousand police personnel) ਤਾਇਨਾਤ ਕੀਤੇ ਗਏ ਹਨ । ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਪੰਜਾਬ ਪੁਲਸ ਸੂਬੇ `ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ । ਉਨ੍ਹਾਂ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ।
ਵਿਸ਼ੇੇਸ਼ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕੀ ਆਖਿਆ
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ (Special DGP Law and Order Arpit Shukla) ਨੇ ਸੂਬੇ ਦੇ ਸੀ. ਪੀਜ਼/ਐੱਸ. ਐੱਸ. ਪੀਜ਼. ਤੇ ਡੀ. ਆਈਜ਼. ਨਾਲ ਵਰਚੂਅਲਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ `ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਤਾਇਨਾਤੀ ਲਈ ਜ਼ਿਲਿਆਂ ਤੋਂ ਘੱਟੋ-ਘੱਟ 75 ਫ਼ੀਸਦੀ ਪੁਲਸ ਫੋਰਸ ਜੁਟਾਉਣ ਲਈ ਕਿਹਾ ਗਿਆ ਹੈ । ਉਨ੍ਹਾਂ ਕਿਹਾ ਕਿ ਸਾਰੇ ਸੀ. ਪੀ./ਐੱਸ. ਐੱਸ. ਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ (Anti-social elements) `ਤੇ ਤਿੱਖੀ ਨਜ਼ਰ ਰੱਖਣ ਤੇ ਆਮ ਲੋਕਾਂ `ਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ `ਚ ਫਲੈਗ ਮਾਰਚ ਕੱਢਣ ਅਤੇ ਮਜ਼ਬੂਤ ਅੰਤਰਰਾਜੀ ਤੇ ਅੰਤਰ-ਜਿ਼ਲਾ ਨਾਕੇ ਲਾਉਣ ਲਈ ਦਿਸ਼ਾ- ਨਿਰਦੇਸ਼ ਦਿੱਤੇ ਗਏ ਹਨ । ਇਸ ਤੋਂ ਇਲਾਵਾ ਗੁਆਂਢੀ ਰਾਜਾਂ ਦੇ ਡੀ. ਜੀ. ਪੀਜ਼. ਨੂੰ ਪੰਜਾਬ ਨਾਲ ਲੱਗਦੀ ਸਰਹੱਦ ਦੇ ਆਪਣੇ ਵਾਲੇ ਪਾਸੇ ਨਾਕੇ ਲਾਉਣ ਲਈ ਪਹਿਲਾਂ ਹੀ ਬੇਨਤੀ ਕੀਤੀ ਗਈ ਹੈ ।
860 ਪੋਲਿੰਗ ਸਟੇਸ਼ਨ ਅਤਿ-ਸੰਵੇਦਨਸ਼ੀਲ ਤੇ 3405 ਸੰਵੇਦਨਸ਼ੀਲ ਐਲਾਨੇ
ਉਨ੍ਹਾਂ ਦੱਸਿਆ ਕਿ 13395 ਪੋਲਿੰਗ ਸਟੇਸ਼ਨਾਂ (Polling stations) `ਤੇ 18718 ਪੋਲਿੰਗ ਬੂਥ (Polling booth) ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ `ਚੋਂ 860 ਨੂੰ ਅਤਿ-ਸੰਵੇਦਨਸ਼ੀਲ ਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਐਲਾਨਿਆ ਗਿਆ ਹੈ । ਉਨ੍ਹਾਂ ਕਿਹਾ ਕਿ ਸੂਬੇ `ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 44000 ਤੋਂ ਵੱਧ ਪੁਲਸ ਮੁਲਾਜ਼ਮ (Police officer) ਤਾਇਨਾਤ ਕੀਤੇ ਗਏ ਹਨ । ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਰੇ ਸੀ. ਪੀ. ਅਤੇ ਐੱਸ. ਐੱਸ. ਪੀਜ਼ ਨੂੰ ਸੰਵੇਦਨਸ਼ੀਲ ਖੇਤਰਾਂ `ਚ ਨਿਰੰਤਰ ਅਤੇ ਸਰਗਰਮੀ ਨਾਲ ਗਸ਼ਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ।
Read More : ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 14 ਨੂੰ









