ਚੰਡੀਗੜ੍ਹ, 1 ਦਸੰਬਰ 2025 : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Member of Parliament Amritpal Singh) ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਦਾਇਰ ਪਟੀਸ਼ਨ `ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਸੁਣਵਾਈ ਹੋਈ । ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ (Hearing on December 8) ਲਈ ਤੈਅ ਕੀਤੀ ਹੈ।
ਸਰਕਾਰ ਦਸਤਾਵੇਜ ਲੈ ਕੇ ਹੋਵੇ ਪੇਸ਼ : ਹਾਈਕੋਰਟ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ ਦੌਰਾਨ ਉਹ ਦਸਤਾਵੇਜ਼ ਪੇਸ਼ ਕੀਤੇ ਜਾਣ ਜਿਨ੍ਹਾਂ ਦੇ ਆਧਾਰ `ਤੇ ਇਹ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਨੂੰ ਪੈਰੋਲ `ਤੇ ਰਿਹਾਅ ਨਹੀਂ ਕੀਤਾ ਜਾ ਸਕਦਾ ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕੀ ਕੀ ਆਖਿਆ
ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਐਡਵੋਕੇਟ ਈਮਾਨ ਸਿੰਘ ਖਾਰਾ (Lawyer Advocate Iman Singh Khara) ਨੇ ਦੱਸਿਆ ਕਿ ਉਨ੍ਹਾਂ ਮਾਨਯੋਗ ਕੋਰਟ ਤੋਂ ਮੰਗ ਕੀਤੀ ਹੈ ਕਿ ਜੇਕਰ ਕਸਟਡੀ ਪੈਰੋਲ ਨਹੀਂ ਦੇਣੀ ਤਾਂ ਉਨ੍ਹਾਂ ਨੂੰ ਵਿੰਟਰ ਸੈਸ਼ਨ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਇਸਦੇ ਨਾਲ ਹੀ ਉਹ ਜਲਦ ਹੀ ਅੰਮ੍ਰਿਤਪਾਲ `ਤੇ ਲੱਗੇ ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਵੀ ਅਦਾਲਤ ਵਿੱਚ ਚੁਣੌਤੀ ਦੇਣ ਜਾ ਰਹੇ ਹਨ ।
Read More : ਗ੍ਰਹਿ ਵਿਭਾਗ ਹਫ਼ਤੇ ਅੰਦਰ ਲਵੇ ਅੰਮ੍ਰਿਤਪਾਲ ਦੀ ਪਟੀਸ਼ਨ `ਤੇ ਫ਼ੈਸਲਾ : ਹਾਈ ਕੋਰਟ









