ਬੈਂਗਲੁਰੂ, 3 ਜੁਲਾਈ 2025 : ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ (Dr. Manmohan Singh ) ਦੇੇ ਨਾਮ ਤੇ ਕਰਨਾਟਕ ਮੰਤਰੀ ਮੰਡਲ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਸਰਕਾਰੀ ਬੈਂਗਲੁਰੂ ਸਿਟੀ ਯੂਨੀਵਰਸਿਟੀ (Bangalore City University) ਦਾ ਨਾਮ ਰੱਖਿਆ ਜਾਵੇਗਾ ।
ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਬੰਗਲੌਰ ਦਿਹਾਤੀ ਜ਼ਿਲ੍ਹੇ ਦਾ ਨਾਮ ਵੀ ਬਦਲ ਕੇ ਬੰਗਲੌਰ ਉੱਤਰੀ ਜ਼ਿਲ੍ਹਾ ਅਤੇ ਬਾਗੇਪੱਲੀ ਤਾਲੁਕ ਦਾ ਨਾਮ ਭਾਗਿਆ ਨਗਰ ਕਰਨ ਦਾ ਫੈਸਲਾ ਕੀਤਾ ਗਿਆ ਹੈ ਤੇ ਉਕਤ ਫ਼ੈਸਲੇ ਨੂੰ ਮਨਜ਼ੂੂਰੀ ਨੰਦੀ ਪਹਾੜੀਆਂ `ਤੇ ਮੁੱਖ ਮੰਤਰੀ ਸਿਧਾਰਮਈਆ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ (Karnataka Cabinet) ਦੀ ਮੀਟਿੰਗ ਵਿੱਚ ਦਿੱਤੀ ਗਈ।
ਕਿਸ ਉਮਰੇ ਹੋਇਆ ਸੀ ਡਾ. ਮਨਮੋਾਹਨ ਸਿੰਘ ਦਾ ਦੇਹਾਂਤ
ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ (Former Prime Minister) ਡਾ. ਮਨਮੋਹਨ ਸਿੰਘ ਜਿਨ੍ਹ੍ਹਾਂ ਦਾ ਦੇਹਾਂਤ 92 ਸਾਲ ਦੀ ਉਮਰ ਵਿਚ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਹੋਇਆ ਸੀ ਨੇ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੇ ਆਰਥਿਕ ਸੁਧਾਰਾਂ ਨੂੰ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ।
Read More : RSS ਦੇ ਮੰਚ ‘ਤੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ