ਮੋਹਾਲੀ, 2 ਜੁਲਾਈ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia’s) ਨੂੰ ਮੋਹਾਲੀ ਅਦਾਲਤ ਵਲੋ਼ 4 ਦਿਨਾਂ ਦੇ ਪੁਲਸ ਰਿਮਾਂਡ (4 days police remand) ਤੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅਦਾਲਤ ਵਿਚ ਪੇਸ਼ ਕੀਤਾ ਸੀ ।
ਪੰਜਾਬ ਸਰਕਾਰ ਦੇ ਵਕੀਲ ਨੇ ਕੀਤੇ ਮਜੀਠੀਆ ਮਾਮਲੇ ਵਿਚ ਖੁਲਾਸੇ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਪ੍ਰੀਤਇੰਦਰ ਸਿੰਘ ਵਲੋਂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵੱਡੇ ਖੁਲਾਸੇ ਕਰਦਿਆਂ ਕਿਹਾ ਗਿਆ ਹੈ ਕਿ ਸ਼ਿਮਲਾ `ਚ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ ਹੈ। ਇਥੇ ਹੀ ਬਸ ਨਹੀਂ 2016-17 ਵਿੱਚ ਬੈਂਕ ਖ਼ਾਤਿਆਂ ਵਿੱਚ 161 ਕਰੋੜ ਰੁਪਏ ਜਮ੍ਹਾਂ ਹੋਏ ਹਨ।
ਗਨੀਵ ਕੌਰ ਦੀ ਕਾਲੋਨੀ ਵਿੱਚ 25 ਫੀਸਦ ਹਿੱਸੇਦਾਰੀ ਹੈ
ਸਰਕਾਰੀ ਵਕੀਲ ਨੇ ਕਿਹਾ ਹੈ ਕਿ ਗਨੀਵ ਕੌਰ ਦੀ ਕਾਲੋਨੀ ਵਿੱਚ 25 ਫੀਸਦੀ ਹਿੱਸੇਦਾਰੀ ਹੈ । ਸਰਕਾਰੀ ਵਕੀਲ ਨੇ ਇਹ ਵੀ ਕਿਹਾ ਕਿ ਗੋਰਖਪੁਰ ਜਾਂਚ ਲਈ ਮਜੀਠੀਆ ਨੂੰ ਲਿਜਾਇਆ ਜਾ ਸਕਦਾ ਹੈ ਤੇ ਵਿਜੀਲੈਂਸ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰਕੇ ਜਾਂਚ ਜਾਰੀ ਰੱਖੀ ਜਾ ਰਹੀ ਹੈ ।
Read More : ਬਿਕਰਮ ਸਿੰਘ ਮਜੀਠੀਆ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਕਹੀ ਆਹ ਗੱਲ