ਚੋਣ ਕਮਿਸ਼ਨ ਰਾਹੀਂ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ : ਰਾਹੁਲ ਗਾਂਧੀ

0
23
Rahul Gandhi

ਨਵੀਂ ਦਿੱਲੀ, 10 ਦਸੰਬਰ 2025 : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi) ਨੇ ਵੋਟ ਚੋਰੀ` ਨੂੰ `ਸਭ ਤੋਂ ਵੱਡਾ ਰਾਸ਼ਟਰ ਵਿਰੋਧੀ ਕਾਰਾ`(Anti-national activities)  ਕਰਾਰ ਦਿੱਤਾ ਅਤੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਵਿਚ ਬੈਠੇ ਲੋਕ ਇਸ ਕਾਰੇ ਨੂੰ ਅੰਜਾਮ ਦੇ ਰਹੇ ਹਨ ਅਤੇ ਆਈਡੀਆ ਆਫ ਇੰਡੀਆ (Idea of ​​India) (ਭਾਰਤ ਦੀ ਧਾਰਨਾ) ਨੂੰ ਤਬਾਹ ਕਰ ਰਹੇ ਹਨ। ਉਨ੍ਹਾਂ ਲੋਕ ਸਭਾ ਵਿਚ ਚੋਣ ਸੁਧਾਰਾਂ `ਤੇ ਚਰਚਾ ਦੌਰਾਨ ਸੱਤਾਧਾਰੀ ਪਾਰਟੀ ਅਤੇ ਰਾਸ਼ਟਰੀ ਸਵੈਮ-ਸੇਵਕ ਸੰਘ `ਤੇ ਚੋਣ ਕਮਿਸ਼ਨ ਅਤੇ ਹੋਰ ਸੰਸਥਾਵਾਂ `ਤੇ ਕਬਜ਼ਾ ਕਰਨ ਦਾ ਦੋਸ਼ ਵੀ ਲਗਾਇਆ ।

2023 ਦੇ ਉਸ ਕਾਨੂੰਨ ਨੂੰ ਬਦਲਿਆ ਜਾਣਾ ਚਾਹੀਦਾ ਹੈ ਜੋ ਚੋਣ ਕਮਿਸ਼ਨਰਾਂ ਨੂੰ `ਇਹ ਤਾਕਤ ਦਿੰਦਾ ਹੈ ਕਿ ਉਹ ਆਪਣੀ ਮਰਜ਼ੀ ਕਰਨ

ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਚੋਣਾਂ ਤੋਂ ਇਕ ਮਹੀਨੇ ਪਹਿਲਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਮਸ਼ੀਨ ਰਾਹੀਂ ਪੜ੍ਹਨਯੋਗ ਵੋਟਰ ਸੂਚੀ ਮੁਹੱਈਆ ਕਰਵਾਈ ਜਾਵੇ, ਪੋਲਿੰਗ ਸਮੇਂ ਦੀ ਸੀ. ਸੀ. ਟੀ. ਵੀ. ਫੁਟੇਜ ਦਿੱਤੀ ਜਾਵੇ ਅਤੇ ਈ. ਵੀ. ਐੱਮ. ਢਾਂਚੇ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ । ਉਨ੍ਹਾਂ ਦਾ ਕਹਿਣਾ ਸੀ ਕਿ ਸਾਲ-2023 ਦੇ ਉਸ ਕਾਨੂੰਨ ਨੂੰ ਬਦਲਿਆ ਜਾਣਾ ਚਾਹੀਦਾ ਹੈ ਜੋ ਚੋਣ ਕਮਿਸ਼ਨਰਾਂ ਨੂੰ `ਇਹ ਤਾਕਤ ਦਿੰਦਾ ਹੈ ਕਿ ਉਹ ਆਪਣੀ ਮਰਜ਼ੀ ਕਰਨ । ਮੁੱਖ ਚੋਣ ਕਮਿਸ਼ਨਰ (Chief Election Commissioner) ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ) ਐਕਟ-2023 ਦੇ ਤਹਿਤ ਤਿੰਨ ਮੈਂਬਰੀ ਚੋਣ ਕਮੇਟੀ ਵਿਚ ਪ੍ਰਧਾਨ ਮੰਤਰੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਇਕ ਕੈਬਨਿਟ ਮੰਤਰੀ ਸ਼ਾਮਲ ਹੁੰਦੇ ਹਨ ।

ਅਸੀਂ ਸਿਰਫ਼ ਸਭ ਤੋਂ ਵੱਡਾ ਲੋਕਤੰਤਰ ਹੀ ਨਹੀਂ ਹਾਂ ਸਗੋਂ ਅਸੀਂ ਸਭ ਤੋਂ ਮਹਾਨ ਲੋਕਤੰਤਰ ਵੀ ਹਾਂ : ਰਾਹੁਲ

ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਸਿਰਫ਼ ਸਭ ਤੋਂ ਵੱਡਾ ਲੋਕਤੰਤਰ ਹੀ ਨਹੀਂ ਹਾਂ ਸਗੋਂ ਅਸੀਂ ਸਭ ਤੋਂ ਮਹਾਨ ਲੋਕਤੰਤਰ ਵੀ ਹਾਂ । ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਹਾਨ ਦੇਸ਼ ਦਾ ਲੋਕਤੰਤਰ ਤਬਾਹ (Democracies destroyed) ਹੋ ਰਿਹਾ ਹੈ ਅਤੇ ਹਰ ਕੋਈ ਜਾਣਦਾ ਹੈ ਕਿ ਅਜਿਹਾ ਹੋ ਰਿਹਾ ਹੈ । ਸੱਤਾ ਵਿਚ ਬੈਠੇ ਲੋਕ ਇਹ ਰਾਸ਼ਟਰ ਵਿਰੋਧੀ ਕਾਰੇ ਕਰ ਰਹੇ ਹਨ । ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਰਾਸ਼ਟਰੀ ਸਵੈਮ-ਸੇਵਕ ਸੰਘ ਦੇ ਇਕ ਸੰਸਥਾਵਾਂ ਅਤੇ ਚੋਣ ਕਮਿਸ਼ਨ `ਤੇ ਕਬਜ਼ਾ ਕੀਤਾ ਗਿਆ ।

ਸੰਘ ਨੂੰ ਵੋਟ ਤੋਂ ਨਿਕਲੀਆਂ ਸਾਰੀਆਂ ਸੰਸਥਾਵਾਂ `ਤੇ ਕਬਜ਼ਾ ਕਰਨਾ ਸੀ

ਉਨ੍ਹਾਂ ਕਿਹਾ ਕਿ 30 ਜਨਵਰੀ 1948 ਨੂੰ ਮਹਾਤਮਾ ਗਾਂਧੀ ਜੀ ਦੀ ਛਾਤੀ `ਚ 3 ਗੋਲੀਆਂ ਲੱਗੀਆਂ ਪਰ ਪ੍ਰਾਜੈਕਟ ਇਥੇ ਹੀ ਖਤਮ ਨਹੀਂ ਹੋਇਆ । ਸਭ ਕੁਝ ਸਾਰੀਆਂ ਸੰਸਥਾਵਾਂ ਵੋਟ ਤੋਂ ਆਕਾਰ ਲੈਂਦੀਆਂ ਹਨ ਤਾਂ ਜ਼ਾਹਿਰ ਹੈ ਕਿ ਸੰਘ ਨੂੰ ਵੋਟ ਤੋਂ ਨਿਕਲੀਆਂ ਸਾਰੀਆਂ ਸੰਸਥਾਵਾਂ `ਤੇ ਕਬਜ਼ਾ ਕਰਨਾ ਸੀ । ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀਆਂ, ਜਾਂਚ ਏਜੰਸੀਆਂ ਅਤੇ ਚੋਣ ਕਮਿਸ਼ਨ `ਤੇ ਕਬਜ਼ਾ ਕਰ ਲਿਆ ਗਿਆ ਹੈ ।

Read More : ਐੱਸ. ਆਈ. ਆਰ. ਕਾਰਨ ਗਈ 16 ਬੀ. ਐੱਲ. ਓਜ਼ ਦੀ ਜਾਨ : ਰਾਹੁਲ ਗਾਂਧੀ

LEAVE A REPLY

Please enter your comment!
Please enter your name here