ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

0
24
Barinder Goyal

ਚੰਡੀਗੜ੍ਹ, 19 ਅਗਸਤ 2026 : ਪੰਜਾਬ ਦੇ ਜਲ ਸਰੋਤ ਮੰਤਰੀ (Minister of Water Resources) ਬਰਿੰਦਰ ਕੁਮਾਰ ਗੋਇਲ ਵਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ (Review meeting) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕੀਤਾ ਗਿਆ ਸਮੀਖਿਆ ਮੀਟਿੰਗ ਵਿਚ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਵਲੋਂ ਜੋ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਹੈ ਦੌਰਾਨ ਮੌਨਸੂਨ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ 24 ਘੰਟੇ ਨਿਗਰਾਨੀ ਰੱਖਣ ਅਤੇ ਬਾਕੀ ਰਹਿੰਦੇੇ ਕੰਮ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ।

ਕੀ ਪ੍ਰਬੰਧ ਕੀਤੇ ਗਏ ਹਨ ਸਰਕਾਰ ਵਲੋਂ ਹੜ੍ਹਾਂ ਦੀਆਂ ਸੰਭਾਵਨਾਵਾਂ ਨਾਲ ਨਜਿੱਠਣ ਲਈ

ਪ੍ਰਾਪਤ ਸੂਚਨਾ ਮੁਤਾਬਕ ਪੰਜਾਬ ਸਰਕਾਰ (Punjab Government) ਵਲੋਂ ਜੋ ਮਾਨਸੂਨ ਦੌਰਾਨ ਹੜ੍ਹਾਂ ਦੀ ਸੰਭਾਵਨਾ ਨਾਲ ਨਜਿੱਠਣ ਲਈ ਸੂਬੇ ਭਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਹੈ ਦੇ ਚਲਦਿਆਂ ਵਿਭਾਗ ਅਨੁਸਾਰ ਪੰਜਾਬ ਸੂਬੇ ਵਿੱਚ ਲਗਭਗ 414.75 ਕਰੋੜ ਰੁਪਏ ਦੀ ਲਾਗਤ ਨਾਲ 101 ਬੋਲਡਰ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣ, 22 ਬੰਨ੍ਹਾਂ ਨੂੰ ਮਜ਼ਬੂਤ ਕਰਨ, 188 ਡਰੇਨਾਂ ਦੀ ਸਫ਼ਾਈ ਅਤੇ ਪੰਜ ਹੜ੍ਹ ਕੰਟਰੋਲ ਗੇਟਾਂ ਦੇ ਸੰਚਾਲਨ ਸਬੰਧੀ ਕੰਮ ਕੀਤੇ ਗਏ ਹਨ ।

ਸਰਕਾਰ ਮੌਨਸੂਨ ਦੌਰਾਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਹੈ ਤਿਆਰ

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੋਰ ਹੜ੍ਹ ਪ੍ਰਭਾਵਿਤ ਥਾਵਾਂ ਦੀ ਲਗਾਤਾਰ ਨਿਗਰਾਨੀ ਕਰਨ, ਗਾਰ ਕੱਢਣ ਦੇ ਕੰਮ ਸਮੇਂ ਸਿਰ ਪੂਰੇ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਗਿਆ । ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ, ਖੇਤੀਬਾੜੀ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਮਾਨਸੂਨ ਸੀਜ਼ਨ (Monsoon season) ਦੌਰਾਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ।

LEAVE A REPLY

Please enter your comment!
Please enter your name here