ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਮਿਲਿਆ ਦੋ ਦਿਨਾਂ ਦਾ ਪੁਲਸ ਰਿਮਾਂਡ

0
26
Sanjeev Arora

ਨਵੀਂ ਦਿੱਲੀ, 16 ਮਈ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ (Cabinet Minister) ਸੰਜੀਵ ਅਰੋੜਾ ਦਾ ਈ. ਡੀ. ਵਲੋਂ ਕੋਰਟ ਵਿਚ ਪੇਸ਼ ਕਰਨ ਤੇ ਦੋ ਦਿਨ ਦਾ ਪੁਲਸ ਰਿਮਾਂਡ (Police remand) ਦਿੱਤਾ ਗਿਆ ਹੈ ।

ਕਿਸ ਮਾਮਲੇ ਵਿਚ ਗ੍ਰਿਫ਼ਤਾਰ ਹਨ ਸੰਜੀਵ ਅਰੋੜਾ

ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ (ਆਪ) ਸਰਕਾਰ ਦੌਰਾਨ ਪੰਜਾਬ ਦੇ ਸ਼ਕਤੀਸ਼ਾਲੀ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ (Sanjeev Arora) ਦੀਆਂ ਮੁਸ਼ਕਲਾਂ ਲਗਾਤਾਰ ਜਾਰੀ ਹਨ । ਈਡੀ ਨੇ ਅਰੋੜਾ ਦੇ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ, ਜਿਨ੍ਹਾਂ ਨੂੰ 100 ਕਰੋੜ ਰੁਪਏ ਤੋਂ ਵੱਧ ਦੇ ਮਨੀ ਲਾਂਡਰਿੰਗ ਅਤੇ ਧੋਖਾਧੜੀ ਵਾਲੇ ਜੀ. ਐਸ. ਟੀ. ਘੁਟਾਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ।

ਮਾਮਲੇ ਵਿਚ ਪੁੱਛਗਿੱਛ ਦੇ ਚਲਦਿਆਂ ਦੇ ਦਿੱਤਾ ਗਿਆ ਰਿਮਾਂਡ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਗੁਰੂਗ੍ਰਾਮ ਦੀ ਵਿਸ਼ੇਸ਼ ਪੀ. ਐਮ. ਐਲ. ਏ. ਅਦਾਲਤ ਨੇ ਹੋਰ ਪੁੱਛਗਿੱਛ ਲਈ ਅਰੋੜਾ ਦੇ ਰਿਮਾਂਡ ਦਾ ਹੁਕਮ ਦਿੱਤਾ ਹੈ । ਇਸ ਤੋਂ ਪਹਿਲਾਂ ਈ. ਡੀ. ਨੇ 9 ਮਈ ਨੂੰ ਦੇਰ ਸ਼ਾਮ ਚੰਡੀਗੜ੍ਹ ਵਿੱਚ ਉਨ੍ਹਾਂ ਦੇ ਸਰਕਾਰੀ ਨਿਵਾਸ `ਤੇ ਇੱਕ ਦਿਨ ਭਰ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ । ਇਸ ਤੋਂ ਬਾਅਦ, ਅਦਾਲਤ ਨੇ ਸ਼ੁਰੂ ਵਿੱਚ ਉਨ੍ਹਾਂ ਨੂੰ ਸੱਤ ਦਿਨਾਂ ਦੀ ਈਡੀ ਹਿਰਾਸਤ ਵਿੱਚ ਭੇਜ ਦਿੱਤਾ ।

ਅਦਾਲਤ ਨੇ ਵਾਧੂ ਹਿਰਾਸਤ ਦੀ ਬੇਨਤੀ ਨੂੰ ਕਰ ਲਿਆ ਕਬੂਲ

ਉਨ੍ਹਾਂ ਦੇ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ (Central Investigation Agency) ਨੇ ਉਨ੍ਹਾਂ ਦੇ ਵਿੱਤੀ ਲੈਣ-ਦੇਣ, ਜਾਅਲੀ ਇਨਵੌਇਸਾਂ ਅਤੇ ਸ਼ੈੱਲ ਕੰਪਨੀਆਂ ਦੇ ਨੈੱਟਵਰਕ ਦੀ ਜਾਂਚ ਕਰਨ ਅਤੇ ਨਵੇਂ ਸਬੂਤਾਂ ਦੀ ਖੋਜ ਦੀ ਜ਼ਰੂਰਤ ਦਾ ਹਵਾਲਾ ਦਿੰਦੇ ਹੋਏ ਵਾਧੂ ਹਿਰਾਸਤ ਦੀ ਮੰਗ ਕੀਤੀ । ਅਦਾਲਤ ਨੇ ਇਸ ਬੇਨਤੀ ਨੂੰ ਸਵੀਕਾਰ ਕਰ ਲਿਆ ।

LEAVE A REPLY

Please enter your comment!
Please enter your name here