ਅੰਮ੍ਰਿਤਸਰ, 8 ਦਸੰਬਰ 2025 : ਸਿੱਖ ਸਮਾਜ ਦੀਆਂ ਭਾਵਨਾਵਾਂ `ਤੇ ਲੱਗੇ ਡੂੰਘੇ ਜ਼ਖਮਾਂ ਨੂੰ ਭਰਨ ਅਤੇ ਲੰਮੇਂ ਸਮੇਂ ਤੋਂ ਚੱਲੀ ਆ ਰਹੀ ਇਨਸਾਫ ਦੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ `ਚ ਅਹਿਮ ਕਦਮ ਚੁੱਕਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ (328 sacred forms of Sri Guru Granth Sahib Ji) ਦੇ ਗੁੰਮ ਹੋਣ ਦੇ ਸਬੰਧ `ਚ 16 ਵਿਅਕਤੀਆਂ ਖਿਲਾਫ ਐੱਫ. ਆਈ. ਆਰ. (FIR against 16 people) ਦਰਜ ਕੀਤੀ ਹੈ ।
ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ : ਸੰਧਵਾਂ
ਇਸ ਸਬੰਧ `ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Punjab Vidhan Sabha Speaker Kultar Singh Sandhwan) ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਸਹਿਨ ਨਹੀਂ ਕਰੇਗੀ । ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਕਿਸੇ ਵੀ ਘਿਣਾਉਣੇ ਅਪਰਾਧ `ਚ ਸ਼ਾਮਲ ਵਿਅਕਤੀ ਨੂੰ ਕਿਸੇ ਵੀ ਹਾਲਤ `ਚ ਬਖਸ਼ਿਆ ਨਹੀਂ ਜਾਵੇਗਾ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹਰ ਧਰਮ ਦੀ ਰੱਖਿਆ ਦਾ ਰਸਤਾ ਵਿਖਾਇਆ ਹੈ ।
ਐਫ. ਆਈ. ਆਰ. ਦਰਜ ਕਰਨ ਲਈ ਸੰਧਵਾਂ ਨੇ ਕੀਤੀ ਸਰਕਾਰ ਦੀ ਸ਼ਲਾਘਾ
ਭਾਈ ਬਲਦੇਵ ਸਿੰਘ ਵਡਾਲਾ (Bhai Baldev Singh Wadala) ਨੇ 328 ਪਾਵਨ ਸਰੂਪਾਂ ਦੀ ਬੇਅਦਬੀ (Desecration of sacred images) ਦੇ ਮੁਲਜ਼ਮਾਂ `ਤੇ ਐੱਫ. ਆਈ. ਆਰ. ਦਰਜ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਨੇ ਸਪੀਕਰ ਸੰਧਵਾਂ ਨੂੰ ਅਪੀਲ ਕੀਤੀ ਕਿ ਅਜਿਹੇ ਅਪਰਾਧਾਂ ਦੇ ਮੁਲਜ਼ਮਾਂ ਨੂੰ ਮੌਤ ਦੀ ਸਜ਼ਾ ਯਕੀਨੀ ਬਣਾਉਣ ਲਈ ਪੰਜਾਬ ਵਿਧਾਨ ਸਭਾ `ਚ ਕਾਨੂੰਨ ਬਣਾਇਆ ਜਾਵੇ, ਤਾਂ ਜੋ ਭਵਿੱਖ `ਚ ਕੋਈ ਵੀ ਇਸ ਤਰ੍ਹਾਂ ਦੀ ਹਰਕਤ ਕਰਨ ਦੀ ਹਿਮਾਕਤ ਨਾ ਕਰ ਸਕੇ ਅਤੇ ਸਮਾਜ `ਚ ਇਕ ਸਖ਼ਤ ਸੁਨੇਹਾ ਜਾਵੇ ।
ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਹੋਇਆ ਹੈ ਵਿਚ
ਇਨ੍ਹਾਂ ਵਿਅਕਤੀਆਂ ਖਿਲਾਫ ਦਰਜ ਹੋਇਆ ਮੁਕੱਦਮਾ ਡਾ. ਰੂਪ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਗੁਰਮੁਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ ਅਤੇ ਅਮਰਜੀਤ ਸਿੰਘ ਸ਼ਾਮਲ ਹਨ ।
ਕਿਸ ਐਕਟ ਤਹਿਤ ਦਰਜ ਕੀਤੀ ਗਈ ਹੈ ਐਫ. ਆਈ. ਆਰ.
ਐੱਫ. ਆਈ. ਆਰ. ਥਾਣਾ ਡਵੀਜ਼ਨ-ਸੀ, ਅੰਮ੍ਰਿਤਸਰ ਕਮਿਸ਼ਨਰੇਟ `ਚ ਆਈ. ਪੀ. ਸੀ. ਦੀਆਂ ਧਾਰਾਵਾਂ 295 (ਧਾਰਮਿਕ ਸਥਾਨ/ਪਵਿੱਤਰ ਚੀਜ਼ ਨੂੰ ਨੁਕਸਾਨ ਜਾਂ ਬੇਅਦਬੀ), 295-ਏ (ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਕਸਦ ਨਾਲ ਕੀਤੀ ਗਈ ਜਾਣ-ਬੁੱਝ ਕੇ ਅਪਰਾਧਕ ਹਰਕਤ), 409 (ਅਪਰਾਧਕ ਵਿਸ਼ਵਾਸਘਾਤ), 465 (ਜਾਅਲਸਾਜ਼ੀ) ਅਤੇ 120-ਬੀ (ਅਪਰਾਧਕ ਸਾਜ਼ਿਸ਼) ਦੇ ਤਹਿਤ ਦਰਜ ਕੀਤੀ ਗਈ ਹੈ । ਇਹ ਕਾਰਵਾਈ ਅੰਮਿ੍ਤਸਰ ਸਥਿਤ ਐੱਸ. ਜੀ. ਪੀ. ਸੀ. ਦੇ ਪ੍ਰਿੰਟਿੰਗ ਹਾਊਸ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ `ਚ ਰਿਕਾਰਡ ਪ੍ਰਬੰਧਨ ’ਚ ਪਾਈਆਂ ਗਈਆਂ ਗੰਭੀਰ ਬੇਨਿਯਮੀਆਂ ਅਤੇ ਲਾਪ੍ਰਵਾਹੀਆਂ ਦੀ ਵਿਸਥਾਰਤ ਜਾਂਚ ਤੋਂ ਬਾਅਦ ਕੀਤੀ ਗਈ ਹੈ ।
Read More : ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ









