`ਮਨਰੇਗਾ` ਦਾ ਨਾਂ ਬਦਲਣ ਨਾਲ ਕੋਈ ਫਰਕ ਨਹੀਂ ਪਵੇਗਾ : ਭਗਵੰਤ ਮਾਨ

0
20
Bhagwant Singh Mann

ਸੰਗਰੂਰ/ਚੰਡੀਗੜ੍ਹ 23 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪਿੰਡਾਂ ਦੇ ਵਿਕਾਸ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਲੈ ਕੇ ਆਪਣੀ ਸਰਕਾਰ ਦੀ ਵਚਨਬੱਧਤਾ ਦੋਹਰਾਉਂਦੇ ਹੋਏ ਕਿਹਾ ਕਿ ਪਿੰਡਾਂ ਦਾ ਸੰਪੂਰਣ ਵਿਕਾਸ ਸਮੇਂ ਦੀ ਮੰਗ ਹੈ ਅਤੇ ਉਨ੍ਹਾਂ ਦੀ ਸਰਕਾਰ ਪਿੰਡਾਂ `ਚ ਵੀ ਸ਼ਹਿਰਾਂ ਵਰਗੀਆਂ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣ ਲਈ ਰੋਡਮੈਪ (Roadmap) ਤਿਆਰ ਕਰ ਚੁੱਕੀ ਹੈ ।

ਸੂਬਾ ਸਰਕਾਰ ਛੇਤੀ ਹੀ ਮੁੱਖ ਮੰਤਰੀ ਸਿਹਤ ਯੋਜਨਾ` ਸ਼ੁਰੂ ਕਰਨ ਜਾ ਰਹੀ ਹੈ :

ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਛੇਤੀ ਹੀ ਮੁੱਖ ਮੰਤਰੀ ਸਿਹਤ ਯੋਜਨਾ (Chief Minister Health Scheme) ਸ਼ੁਰੂ ਕਰਨ ਜਾ ਰਹੀ ਹੈ । ਇਸ ਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ `ਚ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ (ਨਕਦ ਰਹਿਤ) ਇਲਾਜ ਮਿਲ ਸਕੇਗਾ । ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਂ ਬਦਲਣ `ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ `ਤੇ ਕੋਈ ਫਰਕ ਨਹੀਂ ਪਵੇਗਾ । ਸ਼੍ਰੋਮਣੀ ਅਕਾਲੀ ਦਲ `ਤੇ ਵਿਅੰਗ ਕੱਸਦੇ ਹੋਏ ਮਾਨ ਨੇ ਕਿਹਾ ਕਿ ਏ. ਆਈ. ਤਕਨੀਕ ਦੇ ਚੱਕਰ `ਚ ਅਕਾਲੀ ਦਲ ਆਪਣਾ ਕੰਮ ਭੁੱਲ ਗਿਆ ਹੈ।

ਮੁੱਖ ਮੰਤਰੀ ਨੇ ਨਿਊਜ਼ੀਲੈਂਡ ਵਿਚ ਨਗਰ ਕੀਰਤਨ ਰੋਕੇ ਜਾਣ ਦੀ ਕੀਤੀ ਨਿੰਦਾ

ਮੁੱਖ ਮੰਤਰੀ ਮਾਨ ਨੇ ਪੰਜਾਬ ਆਰਥਕ ਨੀਤੀ ਅਤੇ ਯੋਜਨਾ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਗੁਲਜਾਰ ਇੰਦਰ ਸਿੰਘ ਚਾਹਲ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਲਗਾਤਾਰ ਕੋਸਿ਼ਸ਼ਾਂ ਕਰਨ ਲਈ ਕਿਹਾ। ਉਨ੍ਹਾਂ ਨੇ ਨਿਊਜ਼ੀਲੈਂਡ `ਚ ਨਗਰ ਕੀਰਤਨ ਰੋਕਣ ਦੀ ਨਿੰਦਾ ਕਰਦੇ ਹੋਏ ਮੰਗ ਕੀਤੀ ਕਿ ਭਾਰਤ ਸਰਕਾਰ ਨੂੰ ਨਿਊਜ਼ੀਲੈਂਡ ਸਰਕਾਰ ਨਾਲ ਸੰਪਰਕ ਸਥਾਪਤ ਕਰ ਕੇ ਇਹ ਮੁੱਦਾ ਉਠਾਉਣਾ ਚਾਹੀਦਾ ਹੈ।

Read More : ਲਗਭਗ 150 ਲਾਇਸੈਂਸ ਨਵਿਆਏ ਹਨ ਗਏ : ਮੁੱਖ ਮੰਤਰੀ ਮਾਨ

LEAVE A REPLY

Please enter your comment!
Please enter your name here