ਮਿਸ਼ਨ ਰੋਜ਼ਗਾਰ ਤਹਿਤ ਮੁੱਖ ਮੰਤਰੀ ਵੰਡਣਗੇ ਅੱਜ ਨਿਯੁਕਤੀ ਪੱਤਰ

0
35
Chief Minister

ਮੋਹਾਲੀ, 16 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਮੋਹਾਲੀ ਵਿਖੇ ਪੰਜਾਬ ਦੇ ਨੌਜਵਾਨਾਂ ਨੂੰ ਮਿਸ਼ਨ ਰੋਜਗਾਰ (Mission Employment) ਦੇ ਹਿੱਸੇ ਵਜੋਂ ਨਿਯੁਕਤੀ ਪੱਤਰ ਵੰਡੇ ਜਾਣਗੇ ।

ਕਿੰਨੇ ਨੌਜਵਾਨਾਂ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਦੇ ਮਿਸ਼ਨ ਰੋਜ਼ਗਾਰ ਦੇ ਹਿੱਸੇ ਵਜੋਂ ਜੋ ਅੱਜ ਮੋਹਾਲੀ ਦੇ ਵਿਕਾਸ ਭਵਨ ਵਿਖੇ ਸੂਬਾ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਗਮ ਕੀਤਾ ਜਾਵੇਗਾ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ‘ਚ 523 ਨਵੇਂ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letter) ਵੰਡਣਗੇ । ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਹ ਨਿਯੁਕਤੀਆਂ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ‘ਚ ਸਟਾਫ ਦੀ ਘਾਟ ਨੂੰ ਦੂਰ ਕਰਨਗੀਆਂ ।

ਕਿਹੜੇ ਕਿਹੜੇ ਵਿਭਾਗਾਂ ਵਿਚ ਜੁਆਇਨ ਕਰਨ ਲਈ ਵੰਡੇ ਜਾਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਦੇ ਮੁਤਾਬਕ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ‘ਚ ਡਾਕਟਰ, ਪੈਰਾ ਮੈਡੀਕਲ ਸਟਾਫ, ਲੈਬ ਟੈਕਨੀਸ਼ੀਅਨ ਅਤੇ ਹੋਰ ਸਿਹਤ ਕਰਮਚਾਰੀ ਸ਼ਾਮਲ ਹਨ । ਉਨ੍ਹਾਂ ਦੀ ਤਾਇਨਾਤੀ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ‘ਚ ਸਿਹਤ ਸੰਭਾਲ ਦੀ ਗੁਣਵੱਤਾ ‘ਚ ਸੁਧਾਰ ਹੋਣ ਦੀ ਉਮੀਦ ਹੈ । ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਦਾਅਵਾ ਕਰਦੇ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ‘ਤੇ ਰੁਜ਼ਗਾਰ ਪ੍ਰਦਾਨ ਕਰ ਰਹੀ ਹੈ, ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ ।

ਆਮ ਆਦਮੀ ਪਾਰਟੀ ਦੇ ਚੁੱਕੀ ਹੈ 67 ਹਜ਼ਾਰ 40 ਨੌਜਵਾਨਾਂ ਨੂੰ ਨਿਯੁਕਤੀ ਪੱਤਰ

ਸਰਕਾਰੀ ਅੰਕੜਿਆਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ 67,040 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਸਰਕਾਰ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਹੈ ਅਤੇ ਕਿਸੇ ਵੀ ਉਮੀਦਵਾਰ ਨੂੰ ਨੌਕਰੀ ਪ੍ਰਾਪਤ ਕਰਨ ਲਈ ਰਿਸ਼ਵਤਖੋਰੀ ਜਾਂ ਕਿਸੇ ਹੋਰ ਸਾਧਨ ਦਾ ਸਹਾਰਾ ਨਹੀਂ ਲੈਣਾ ਪਿਆ ।

LEAVE A REPLY

Please enter your comment!
Please enter your name here