ਬਟਾਲਾ ‘ਚ ਗੈਂਗਸਟਰ ਤੇ ਪੁਲਿਸ ਵਿਚਾਲੇ ਹੋਈ ਮੁੱਠਭੇੜ, ਗੈਂਗਸਟਰ ਕਾਬੂ
ਬਟਾਲਾ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਨੇ ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ ਦੇਸ਼ਰਾਜ ਜਵੈਲਰਜ਼ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ ਸਨ ਅਤੇ ਮੌਕੇ ਤੋਂ ਫਰਾਰ ਹੋ ਗਏ ਸਨ।
50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਨੇ ਖੁਦ ਦੇਸ਼ਰਾਜ ਜਵੈਲਰਜ਼ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਦੋਂ ਤੋਂ ਹੀ ਬਟਾਲਾ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਸੀ।
ਗੈਂਗਸਟਰ ਨੂੰ ਕਾਬੂ
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਕਰਨ ਵਾਲਾ ਗੈਂਗਸਟਰ ਇੱਕ ਮਰਸਡੀਜ਼ ਕਾਰ ਵਿੱਚ ਜਾ ਰਿਹਾ ਸੀ। ਸੂਚਨਾ ਮਿਲਦੇ ਹੀ ਪੁਲਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਅੱਜ ਪੁਲਿਸ ਨੇ ਪਿੰਡ ਨਵਾਂ ਿਪੰਡ ਅਤੇ ਧੂਪਸਾੜੀ ਵਿਚਕਾਰ ਗੈਂਗਸਟਰ ਨੂੰ ਕਾਬੂ ਕੀਤਾ |
ਇਸ ਦੌਰਾਨ ਗੈਂਗਸਟਰ ਮਲਕੀਤ ਸਿੰਘ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਬਚਾਅ ‘ਚ ਗੋਲੀਆਂ ਚਲਾਈਆਂ। ਜਿਸ ਵਿੱਚ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।