ਚੱਬੇਵਾਲ ਤੋਂ ਬਾਅਦ ਡੇਰਾ ਬਾਬਾ ਨਾਨਕ ਸੀਟ ‘ਤੇ ਵੀ ‘ਆਪ’ ਦਾ ਕਬਜ਼ਾ
ਪੰਜਾਬ ਦੀ ਚੱਬੇਵਾਲ ਸੀਟ ਤੋਂ ਬਾਅਦ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ‘ਤੇ ਵੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕਰ ਲਈ ਹੈ। ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਵੇਰੇ 8 ਵਜੇ ਤੋਂ ਚੱਲ ਰਹੀ ਵੋਟਾਂ ਦੀ ਗਿਣਤੀ ਹੁਣ ਮੁਕੰਮਲ ਹੋ ਗਈ ਹੈ। ਡੇਰਾ ਬਾਬਾ ਨਾਨਕ ਸੀਟ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ 18 ਗੇੜਾਂ ਦੀ ਗਿਣਤੀ ਤੋਂ ਬਾਅਦ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੇ ਜਤਿੰਦਰ ਕੌਰ ਰੰਧਾਵਾ ਨੂੰ 5722 ਵੋਟਾਂ ਦੇ ਫਰਕ ਨਾਲ ਹਰਾਇਆ।
ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਨੂੰ ਹਰਾਇਆ
ਡੇਰਾ ਬਾਬਾ ਨਾਨਕ ਉਪ ਚੋਣ ਵਿੱਚ ਕੁੱਲ 11 ਉਮੀਦਵਾਰ ਮੈਦਾਨ ਵਿੱਚ ਸਨ। ਜਿਸ ਵਿੱਚ ਦੋ ਸਿਆਸੀ ਪਾਰਟੀਆਂ ਵਿੱਚ ਵੱਡਾ ਮੁਕਾਬਲਾ ਸੀ। ਇੱਥੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਉਮੀਦਵਾਰ ਸਨ। ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਅਤੇ ਭਾਜਪਾ ਵੱਲੋਂ ਰਵੀਕਰਨ ਸਿੰਘ ਕਾਹਲੋਂ ਉਮੀਦਵਾਰ ਸਨ ।