ਅੰਬਾਲਾ, 11 ਫਰਵਰੀ 2026 : ਹਰਿਆਣਾ (Haryana) ਦੇ ਸ਼ਹਿਰ ਅੰਬਾਲਾ ਵਿਖੇ ਕਿਸਾਨਾਂ ਵਲੋਂ ਸ਼ਾਮਲੀ ਐਕਸਪ੍ਰੈਸਵੇਅ (Shamli Expressway) ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਰੱਖੇ ਜਾਣ ਦਾ ਪਤਾ ਲੱਗਿਆ ਹੈ ।
ਕੀ ਮੰਗ ਕਰ ਰਹੇ ਹਨ ਕਿਸਾਨ
ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਜੋ ਅੰਬਾਲਾ (Ambala) ਵਿਖੇ ਸ਼ਾਮਲੀ ਐਕਸਪ੍ਰੈਸਵੇਅ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ (Protest) ਕੀਤਾ ਜਾ ਰਿਹਾ ਹੈ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਹਾਈਵੇਅ ਤੇ ਜਾਣ ਦਿੱਤਾ ਜਾਵੇ । ਦੱਸਣਯੋਗ ਹੈ ਕਿ ਅਜਿਹਾ ਕਰਨ ਦੇਣ ਲਈ ਕਿਸਾਨ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ।
ਸੀਮਾਂ ਹੱਦ ਲੰਘਣ ਤੋਂ ਬਾਅਦ ਕਿਸਾਨਾਂ ਅੱਜ ਮੁੜ ਕੀਤਾ ਸੀ ਪ੍ਰਦਰਸ਼ਨ
ਜਾਣਕਾਰੀ ਮੁਤਾਬਕ ਹਾਲ ਹੀ ਵਿੱਚ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਮੰਗ ’ਤੇ ਜਲਦੀ ਹੀ ਵਿਚਾਰ ਕੀਤਾ ਜਾਵੇਗਾ ਪਰ ਸਮਾਂ ਸੀਮਾ ਵੀ ਲੰਘ ਗਈ ਹੈ ਅਤੇ ਹੁਣ ਤੱਕ ਕਿਸਾਨਾਂ ਦਾ ਕੋਈ ਹੱਲ ਨਹੀਂ ਨਿਕਲਿਆ ਹੈ, ਜਿਸ ਤੋਂ ਬਾਅਦ ਅੱਜ ਇੱਕ ਵਾਰ ਫਿਰ ਕਿਸਾਨ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਇੱਕ ਮੀਟਿੰਗ ਕੀਤੀ, ਜਿਸ ਤੋਂ ਬਾਅਦ ਮੌਕੇ `ਤੇ ਪਹੁੰਚੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ (Demand letter) ਸੌਂਪਿਆ ਗਿਆ । ਅਧਿਕਾਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਇੱਕ ਹਫ਼ਤੇ ਦੇ ਅੰਦਰ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਲਈ ਜੋ ਵੀ ਢੁਕਵਾਂ ਹੋਵੇਗਾ ਉਹ ਕੀਤਾ ਜਾਵੇਗਾ ।
Read More : ਕਿਸਾਨ ਯੂਨੀਅਨਾਂ ਨੇ ਕੀਤਾ ਪੰਜਾਬ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ









