ਹਰਭਜਨ ਸਿੰਘ ਈਟੀਓ ਵੱਲੋਂ ਖਰੜ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ

0
31

 

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ।

ਐਸ.ਡੀ.ਓ. ਖਰੜ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਭ੍ਰਿਸ਼ਟਾਚਾਰ ਕਰਨ ਸਬੰਧੀ ਪੱਤਰਕਾਰਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਾਮਲੇ ‘ਤੇ ਤਰੁੰਤ ਕਾਰਵਾਈ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਖਰੜ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਉਥੇ ਵੱਖ-ਵੱਖ ਕੰਮਾਂ ਸਬੰਧੀ ਆਏ ਹੋਏ ਖਪਤਕਾਰਾਂ ਤੋਂ ਬਿਜਲੀ ਦਫ਼ਤਰ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ।

ਆਪਣੇ ਇਸ ਅਚਨਚੇਤੀ ਦੌਰੇ ਦੌਰਾਨ ਉਹਨਾਂ ਦਫ਼ਤਰੀ ਰਿਕਾਰਡ ਦੀ ਵੀ ਜਾਂਚ ਕੀਤੀ ਜਿਸ ਦੌਰਾਨ ਕੁਝ ਊਣਤਾਈਆਂ ਸਾਹਮਣੇ ਆਉਣ ‘ਤੇ ਉਹਨਾਂ ਨੇ ਜੇ.ਈ. ਖਰੜ ਜਤਿੰਦਰ ਸਿੰਘ ਦੀ ਬਦਲੀ ਦੇ ਨਾਲ-ਨਾਲ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ। ਇਸਦੇ ਨਾਲ ਹੀ ਉਹਨਾਂ ਨੇ ਐਸ.ਡੀ.ਓ. ਖਰੜ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਬਿਜਲੀ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਵਿਭਾਗ ਨਾਲ ਸਬੰਧਤ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਵਟਸਐਪ ਨੰ. 9501200200 ‘ਤੇ ਦਰਜ ਕਰ ਸਕਦੇ ਹਨ।

ਉਹਨਾਂ ਕਿਹਾ ਕਿ ਜੇਕਰ ਕੋਈ ਸੂਬਾ ਵਾਸੀ ਮੈਨੂੰ ਬਿਜਲੀ ਵਿਭਾਗ ਦੇ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਭੇਜੇਗਾ ਤਾਂ ਉਸ ਵਿੱਚ ਮੈਂ 24 ਘੰਟਿਆਂ ਵਿੱਚ ਕਾਰਵਾਈ ਨੂੰ ਯਕੀਨੀ ਬਣਵਾਵਾਂਗਾ।

LEAVE A REPLY

Please enter your comment!
Please enter your name here