ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਦੇ ਮੁੱਖ ਅਧਿਆਪਕਾਂ ਨੂੰ ਕੀਤਾ ਸਸਪੈਂਡ

0
15
Block Education Officer

ਨਾਭਾ, 18 ਦਸੰਬਰ 2025 : ਨਾਭਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ (Government Elementary School New Basti) ਦੇ ਅਧਿਆਪਕਾਂ ਤੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ, ਸਕੂਲ ਦੀ ਮੁੱਖ ਅਧਿਆਪਕਾ ਨੀਨਾ ਰਾਣੀ ਨੂੰ ਸਿੱਖਿਆ ਵਿਭਾਗ ਵੱਲੋਂ ਕੀਤਾ ਸਸਪੈਂਡ (Suspend) ਕਰਨ ਦੇ ਨਾਲ-ਨਾਲ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ (Show Cause Notice) ਕੀਤਾ ਜਾਰੀ ਕੀਤਾ ਗਿਆ ਹੈ ।

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਕੂਲ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ਸੀ

ਇਸ ਮੌਕੇ ਤੇ ਬਲਾਕ ਸਿਖਿਆ ਅਫਸਰ (Block Education Officer) ਅਖਤਰ ਸਲੀਮ ਨੇ ਦੱਸਿਆ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਕੂਲ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਵੱਡੀ ਕਾਰਵਾਈ ਹੋਈ ਹੈ । ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸਫਾਈ ਨਾ ਹੋਣਾ, ਬੱਚਿਆਂ ਦਾ ਹਾਜਰੀ ਰਜਿਸਟਰ ਪੁਰਾ ਨਾ ਰੱਖਣਾ ਅਤੇ ਮਿਡ ਡੇ ਮੀਲ ਦੇ ਰੱਖ ਰਖਾਵ ਤੋਂ ਇਲਾਵਾ ਖਾਣੇ ਵਿੱਚ ਸੂਸਰੀਆਂ ਨਿਕਲਣਾ ਪਾਇਆ ਗਿਆ ਅਤੇ ਜਿਸ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਹੁਣ ਵੱਡਾ ਐਕਸ਼ਨ ਲਿਆ ਗਿਆ ਹੈ ।

ਸਕੂਲ ਦੀ ਮੁੱਖ ਅਧਿਆਪਕਾ ਨੀਨਾ ਰਾਣੀ ਨੂੰ ਸਿੱਖਿਆ ਵਿਭਾਗ ਵੱਲੋਂ ਸਸਪੈਂਡ ਕੀਤਾ ਗਿਆ । ਉਨਾਂ ਦਾ ਹੈਡਕੁਆਰਟਰ ਜ਼ਿਲਾ ਸਿੱਖਿਆ ਦਫਤਰ ਐਲੀਮੈਂਟਰੀ ਬਣਾਇਆ ਗਿਆ ਤੇ ਨਾਲ ਨਾਲ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਕੂਲ ਦੀ ਨੁਹਾਰ ਬਦਲਣ ਲਈ 45 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ ਗਈ ਸੀ ।

ਖਜ਼ਾਨਾ ਮੰਤਰੀ ਦੀ ਚੈਕਿੰਗ ਉਪਰੰਤ ਉੱਚ ਅਧਿਕਾਰੀਆਂ ਵੱਲੋਂ ਵੀ ਸਕੂਲ ਦਾ ਦੌਰਾ ਕੀਤਾ ਗਿਆ

ਜ਼ਿਕਰਯੋਗ ਹੈ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਵੱਲੋਂ ਇਸੇ ਪ੍ਰਾਇਮਰੀ ਸਕੂਲ ਦੇ ਵਿੱਚ ਵਿਦਿਆ ਹਾਸਿਲ ਕਰ ਚੁੱਕੇ ਹਨ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਦੋਂ ਮੌਕੇ ਤੇ ਅਚਨਚੇਤ ਸਕੂਲ ਵਿੱਚ ਪਹੁੰਚ ਕੇ ਚੈਕਿੰਗ ਕੀਤੀ ਗਈ ਤਾਂ ਸਕੂਲ ਵਿੱਚ ਖਾਮੀਆਂ ਪਾਈਆਂ ਗਈਆਂ ।

ਖਜ਼ਾਨਾ ਮੰਤਰੀ ਦੀ ਚੈਕਿੰਗ ਉਪਰੰਤ ਉੱਚ ਅਧਿਕਾਰੀਆਂ ਵੱਲੋਂ ਵੀ ਸਕੂਲ ਦਾ ਦੌਰਾ ਕੀਤਾ ਗਿਆ, ਜਿਸ ਦੀ ਸਾਰੀ ਰਿਪੋਰਟ ਸਿੱਖਿਆ ਵਿਭਾਗ (Education Department) ਨੂੰ ਸੌਂਪੀ ਗਈ । ਸਿੱਖਿਆ ਵਿਭਾਗ ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਸਕੂਲ ਦੀ ਮੁੱਖ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਅਤੇ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ।

Read More : ਬਾਬਰੀ ਮਸਜਿਦ ਬਣਾਉਣ ਦਾ ਐਲਾਨ ਕਰਨ ਵਾਲਾ ਟੀ. ਐੱਮ. ਸੀ. ਵਿਧਾਇਕ ਸਸਪੈਂਡ

LEAVE A REPLY

Please enter your comment!
Please enter your name here