ਐੱਸ.ਡੀ.ਕਾਲਜ ਬਰਨਾਲਾ ‘ਚ ਅੱਜ ਅਤੇ ਭਲਕ ਦੀ ਛੁੱਟੀ ਦਾ ਐਲਾਨ
ਬਰਨਾਲਾ: ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਵਲੋਂ 23 ਨਵੰਬਰ ਨੂੰ 103-ਬਰਨਾਲਾ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਨੇਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਐੱਸ.ਡੀ.ਕਾਲਜ ਬਰਨਾਲਾ ਵਿੱਚ ਮਿਤੀ 22 ਨਵੰਬਰ ਅਤੇ 23 ਨਵੰਬਰ ਦੀ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜੋ : BGT 2024-25 : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ
ਦੱਸ ਦਈਏ ਕਿ ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਦੌਰਾਨ 56.3 ਫੀਸਦੀ ਵੋਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਮੁਕੰਮਲ ਤੌਰ ’ਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਲਈ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਤਾਇਨਾਤ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ 23 ਨਵੰਬਰ (ਸ਼ਨੀਵਾਰ) ਨੂੰ ਸਥਾਨਕ ਐੱਸ ਡੀ ਕਾਲਜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਵਿਖੇ ਲੋੜੀਂਦੇ ਇੰਤਜ਼ਾਮਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਵੋਟਾਂ ਦੀ ਗਿਣਤੀ ਵੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।