ਗ੍ਰਹਿ ਵਿਭਾਗ ਹਫ਼ਤੇ ਅੰਦਰ ਲਵੇ ਅੰਮ੍ਰਿਤਪਾਲ ਦੀ ਪਟੀਸ਼ਨ `ਤੇ ਫ਼ੈਸਲਾ : ਹਾਈ ਕੋਰਟ

0
48
Amritpal Singh

ਚੰਡੀਗੜ੍ਹ, 22 ਨਵੰਬਰ 2025 : ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਦੇ ਗ੍ਰਹਿ ਵਿਭਾਗ (Home Department)  ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ (Member of Lok Sabha) ਅੰਮਿਤਪਾਲ ਸਿੰਘ ਦੀ ਪਟੀਸ਼ਨ `ਤੇ ਇਕ ਹਫ਼ਤੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ । ਇਹ ਪਟੀਸ਼ਨ ਸਰਦ ਰੁੱਤ ਇਜਲਾਸ `ਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਅਸਥਾਈ ਰਿਹਾਈ ਨਾਲ ਜੁੜੀ ਹੈ । ਅਦਾਲਤ ਨੇ ਕਿਹਾ ਕਿ ਫ਼ੈਸਲਾ ਸੰਭਵ ਹੋਵੇ ਤਾਂ ਸੰਸਦੀ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਲਿਆ ਜਾਵੇ ਤੇ ਇਸ ਸਬੰਧੀ ਅੰਮ੍ਰਿਤਪਾਲ ਸਿੰਘ ਨੂੰ ਸੂਚਿਤ ਵੀ ਕੀਤਾ ਜਾਵੇ ।

ਅੰਮ੍ਰਿਤਪਾਲ ਸਿੰਘ ਬੰਦ ਹੈ ਐਨ. ਐਸ. ਏ. ਤਹਿਤ ਡਿਬਰੂਗੜ੍ਹ ਜੇਲ ਵਿਚ ਬੰਦ

ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੀ ਬੈਂਚ ਨੇ ਇਹ ਹੁਕਮ ਉਸ ਪਟੀਸ਼ਨ `ਤੇ ਸੁਣਵਾਈ ਦੌਰਾਨ ਦਿੱਤਾ, ਜਿਸ `ਚ ਅੰਮ੍ਰਿਤਪਾਲ ਸਿੰਘ (Amritpal Singh) ਨੇ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ `ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ । ਉਹ ਫਿ਼ਲਹਾਲ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ `ਚ ਬੰਦ ਹੈ ।

ਅੰਮ੍ਰਿਤਪਾਲ ਸਿੰਘ ਨੇ ਕੀਤੀ ਹੈ ਅੰਤਰਿਮ ਰਿਹਾਈ ਜਾਂ ਪੈਰੋਲ ਦੀ ਮੰਗ

ਅੰਮ੍ਰਿਤਪਾਲ ਸਿੰਘ ਨੇ ਅੰਤ੍ਰਿਮ ਰਿਹਾਈ ਜਾਂ ਪੈਰੋਲ (Interim release or parole) ਦੀ ਮੰਗ ਕੀਤੀ ਹੈ ਤਾਂ ਕਿ ਉਹ ਸੰਸਦ `ਚ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਉਠਾ ਸਕਣ । ਉਨ੍ਹਾਂ ਨੇ ਬਦਲਵੇਂ ਰੂਪ `ਚ ਇਹ ਅਪੀਲ ਵੀ ਕੀਤੀ ਹੈ ਕਿ ਸਰਕਾਰ ਉਨ੍ਹਾਂ ਦੀ ਸੰਸਦ `ਚ ਮੌਜੂਦਗੀ ਯਕੀਨੀ ਬਣਾਉਣ ਲਈ ਜ਼ਰੂਰੀ ਪ੍ਰਬੰਧ ਕਰੇ । ਉਨ੍ਹਾਂ ਨੇ 13 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰਾਲਾ, ਪੰਜਾਬ ਸਰਕਾਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਆਪਣੇ ਪ੍ਰਤੀਨਿਧੀ ਪੱਤਰ ਭੇਜੇ ਸਨ, ਜਿਨ੍ਹਾਂ `ਤੇ ਫ਼ੈਸਲਾ ਲੈਣ ਦੀ ਅਪੀਲ ਹਾਈ ਕੋਰਟ ਨੂੰ ਕੀਤੀ ਗਈ ਸੀ ।

Read More : ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਤੇ 21 ਨੂੰ ਹੋਵੇਗੀ ਸੁਣਵਾਈ

LEAVE A REPLY

Please enter your comment!
Please enter your name here