ਮੋਹਾਲੀ, 19 ਅਗਸਤ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਵਿਜੈ ਸਿੰਗਲਾ ਜਿਨ੍ਹਾਂ ਤੇ ਸਰਕਾਰ ਦੇ ਸ਼ੁਰੂਆਤੀ ਦੌਰ ਵਿਚ ਹੀ ਭ੍ਰਿਸ਼ਟਾਚਾਰ ਦਾ ਮਾਮਲਾ (Corruption case) ਸਾਹਮਣੇ ਆਇਆ ਸੀ ਦਾ ਭ੍ਰਿਸ਼ਟਾਚਾਰ ਦਾ ਕੇਸ ਮੁੜ ਖੁੱਲ੍ਹਣ ਜਾ ਰਿਹਾ ਹੈ ਕਿਉਂਕਿ ਮੋਹਾਲੀ ਵਿਚ ਦਰਜ ਇਕ ਹੋਰ ਐਫ਼. ਆਈ. ਆਰ. ਵਿਚ ਵਿਜੇ ਸਿੰਗਲਾ (Vijay Singla) ਮਾਮਲੇ ਦਾ ਜ਼ਿਕਰ ਹੈ ।
ਦੱਸਣਯੋਗ ਹੈ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ ਕਲੀਨ ਚਿੱਟ ਮਿਲ ਗਈ ਹੈ। ਦਸਿਆ ਜਾ ਰਿਹਾ ਹੈ ਕਿ ਪਿਛਲੇ ਮਹੀਨੇ ਮੋਹਾਲੀ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ. ਐਸ. ਡੀ. ਪ੍ਰਦੀਪ ਕੁਮਾਰ ਵਿਰੁਧ ਫੇਜ਼-8 ਥਾਣਾ ਮੋਹਾਲੀ ਵਿਚ ਭ੍ਰਿਸ਼ਟਾਚਾਰ ਐਕਟ ਦੀ ਧਾਰਾ 7 ਅਤੇ 8 ਤਹਿਤ ਦਰਜ ਕੀਤੇ ਗਏ ਮਾਮਲੇ ਵਿਚ ਸਿੰਗਲਾ ਨੂੰ ਕਲੀਨ ਚਿੱਟ ਦੇ ਦਿਤੀ ਸੀ। ਜਿਸ ਤੋਂ ਬਾਅਦ ਕੇਸ ਰੱਦ ਕਰਨ ਲਈ ਮੋਹਾਲੀ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਇਰ ਕੀਤੀ ਗਈ ਸੀ ।
Read More : ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ