ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜਿ਼ਲ੍ਹਾ ਅਦਾਲਤ (Chandigarh District Court) ਨੇ 2017 ਵਿੱਚ ਦਾਇਰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ।
ਸੁਖਬੀਰ ਦੇ ਪੇਸ਼ ਨਾ ਹੋਣ ਕਾਰਨ ਕੀਤੇ ਗਏ ਗੈਰ-ਜਮਾਨਤੀ ਵਾਰੰਟ ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਅਦਾਲਤ ਨੇ ਸੁਣਵਾਈ ਦੌਰਾਨ ਪੇਸ਼ ਨਾ ਹੋਣ ਕਾਰਨ ਗੈਰ-ਜ਼ਮਾਨਤੀ ਵਾਰੰਟ (Non-bailable warrant) ਵੀ ਜਾਰੀ ਕੀਤਾ । ਇਹ ਹੁਕਮ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਰਾਹੁਲ ਗਰਗ ਨੇ ਜਾਰੀ ਕੀਤਾ । ਅਗਲੀ ਸੁਣਵਾਈ 9 ਜਨਵਰੀ-2026 ਨੂੰ ਹੋਣੀ ਹੈ, ਅਤੇ ਅਦਾਲਤ ਨੇ ਪੇਸ਼ ਨਾ ਹੋਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ ।
ਕਿਸ ਦੀ ਸਿ਼ਕਾਇਤ ਤੇ ਦਰਜ ਕੀਤਾ ਗਿਆ ਸੀ ਕੇਸ
ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਹਾਲੀ ਦੇ ਵਸਨੀਕ ਅਤੇ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਜਿੰਦਰ ਪਾਲ ਸਿੰਘ ਦੀ ਸਿ਼ਕਾਇਤ ਦੇ ਆਧਾਰ ‘ਤੇ ਦਾਇਰ ਕੀਤਾ ਗਿਆ ਸੀ । ਸਿ਼ਕਾਇਤ ਅਨੁਸਾਰ ਸੁਖਬੀਰ ਬਾਦਲ ਨੇ ਮੀਡੀਆ ਨੂੰ ਦਿੱਤੇ ਬਿਆਨਾਂ ਵਿੱਚ ਅਖੰਡ ਕੀਰਤਨੀ ਜਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਇੱਕ ਰਾਜਨੀਤਕ ਫਰੰਟ ਦੱਸਿਆ ਸੀ ਜੋ ਕਿ ਅਖਬਾਰਾਂ ਅਤੇ ਟੀ. ਵੀ. ਚੈਨਲਾਂ ਵਿੱਚ ਪ੍ਰਸਾਰਿਤ ਹੋਇਆ ਸੀ । ਦੋਸ਼ ਹੈ ਕਿ ਇਨ੍ਹਾਂ ਬਿਆਨਾਂ ਨੇ ਸੰਗਠਨ ਦੀ ਸਾਖ ਨੂੰ ਗੰਭੀਰਤਾ ਨਾਲ ਨੁਕਸਾਨ ਪਹੁੰਚਾਇਆ ਹੈ ।
Read More : ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਸੜਕ ਹਾਦਸੇ ‘ਤੇ ਜਤਾਇਆ ਦੁੱਖ









