ਤਿੰਨ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਨੋਟੀਫਿਕੇਸ਼ਨ ਜਾਰੀ

0
26
Bhagwant Singh Mann

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਨ ਲਈ ਅੱਜ ਨੋਟੀਫਿਕੇਸ਼ਨ (Notifications) ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ `ਤੇ ਲਾਈਵ ਹੋ ਕੇ ਦਿੱਤੀ ।

ਇਸ ਫ਼ੈਸਲੇ ਦਾ ਐਲਾਨ ਕੀਤਾ ਗਿਆ ਸੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੂਰਬ ਮੌਕੇ

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਇਸ ਫ਼ੈਸਲੇ ਦਾ ਐਲਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਵਿੱਚ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਮਹੱਤਵਪੂਰਨ ਫ਼ੈਸਲਾ ਲੈਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਜੁੜੇ ਪੰਜ ਤਖ਼ਤਾਂ ਵਿੱਚੋਂ ਤਿੰਨ ਪੰਜਾਬ ਵਿੱਚ ਸਥਿਤ ਹਨ। ਇਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ (Amritsar), ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (Talwandi Sabo) ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਸ਼ਾਮਲ ਹਨ । ਹੁਣ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਅਧਿਕਾਰਤ ਤੌਰ `ਤੇ ਵਿਸ਼ਵਾਸ ਦੇ ਕੇਂਦਰਾਂ ਅਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਦੇ ਦਿੱਤਾ ਗਿਆ ਹੈ।

ਸਰਕਾਰ ਕਰੇੇਗੀ ਸ਼ਰਧਾਲੂਆਂ ਲਈ ਤਰ੍ਹਾਂ-ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਇਨ੍ਹਾਂ ਸ਼ਹਿਰਾਂ ਵਿੱਚ ਸ਼ਰਧਾਲੂਆਂ ਲਈ ਈ-ਰਿਕਸ਼ਾ, ਮਿੰਨੀ ਬੱਸਾਂ, ਸ਼ਟਲ ਬੱਸਾਂ ਅਤੇ ਹੋਰ ਜਨਤਕ ਆਵਾਜਾਈ ਸਹੂਲਤਾਂ ਪ੍ਰਦਾਨ ਕਰੇਗੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੇ ਸੰਗਤ ਨੂੰ ਕੋਈ ਅਸੁਵਿਧਾ ਨਾ ਹੋਵੇ। ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ `ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ । ਇਹ ਤਿੰਨੋਂ ਸ਼ਹਿਰ ਨਾ ਸਿਰਫ਼ ਸਾਡੇ ਧਾਰਮਿਕ, ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦੇ ਵੀ ਪ੍ਰਮੁੱਖ ਕੇਂਦਰ ਹਨ । ਮੈਂ ਸਮੁੱਚੇ ਸਿੱਖ ਭਾਈਚਾਰੇ ਨੂੰ ਵਧਾਈ ਦਿੰਦਾ ਹਾਂ। ਪਵਿੱਤਰ ਸ਼ਹਿਰਾਂ ਬਾਰੇ ਇਹ ਫ਼ੈਸਲਾ ਬਹੁਤ ਪਹਿਲਾਂ ਲਾਗੂ ਹੋ ਜਾਣਾ ਚਾਹੀਦਾ ਸੀ ।

Read More : ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

LEAVE A REPLY

Please enter your comment!
Please enter your name here