ਮੋਹਾਲੀ, 4 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia’s) ਵੱਲੋਂ ਮੋਹਾਲੀ ਜਿ਼ਲ੍ਹਾ ਅਦਾਲਤ ਦੇ ਰਿਮਾਂਡ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ `ਤੇ ਸੁਣਵਾਈ ਕਰਦਿਆਂ ਕੋਈ ਠੋਸ ਕਾਰਵਾਈ ਨਾ ਕਰਕੇ ਸੁਣਵਾਈ 8 ਜੁਲਾਈ ਤੱਕ ਅੱਗੇ ਪਾ ਦਿੱਤੀ । ਦੱਸਣਯੋਗ ਹੈ ਕਿ ਮਜੀਠੀਆ ਦੀ ਚੁਣੌਤੀ ਵਾਲੀ ਪਟੀਸ਼ਨ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿੱਚ ਸੂਚੀਬੱਧ ਸੀ ।
ਕਿਸ ਹੁਕਮ ਨੂੰ ਦਿੱਤੀ ਗਈ ਸੀ ਚੁਣੌਤੀ
ਮਜੀਠੀਆ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ (Advocate General) ਨੇ ਦਲੀਲਾਂ ਦਿੱਤੀਆਂ ਕਿ ਮਜੀਠੀਆ ਨੇ 26 ਜੂਨ 2025 ਦੇ ਮੋਹਾਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜੋ ਹੁਣ ਪੂਰੀ ਤਰ੍ਹਾਂ ਅਪ੍ਰਸੰਗਿਕ ਹਨ ਕਿਉਂਕਿ ਉਸ ਤੋਂ ਬਾਅਦ ਨਵੇਂ ਸੰਮਨ ਜਾਰੀ ਕੀਤੇ ਗਏ ਹਨ । ਇਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੇ ਵਕੀਲ ਨੂੰ ਸੋਧੀ ਹੋਈ ਪਟੀਸ਼ਨ (Petition) ਦਾਇਰ ਕਰਨ ਲਈ ਕਿਹਾ ।
Read More : ਬਿਕਰਮ ਸਿੰਘ ਮਜੀਠੀਆ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਕਹੀ ਆਹ ਗੱਲ